ਖੰਨਾ, 23 ਸਤੰਬਰ (ਮਨਜੀਤ ਸਿੰਘ ਧੀਮਾਨ)- ਵਿਅਕਤੀ ਦੀ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਿਟੀ-2 ਖੰਨਾ ਵਿਖੇ ਪੁਲਿਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਏ. ਐਸ. ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਲਿਖਾਈ ਰਿਪੋਰਟ ਵਿਚ ਸ਼ਿਕਾਇਤਕਰਤਾ ਰੁਪੇਸ਼ ਕੁਮਾਰ ਕੁਸ਼ਬਾਹਾ ਵਾਸੀ ਵਾਰਡ ਨੰਬਰ 13 ਗੁਰੂ ਗੋਬਿੰਦ ਸਿੰਘ ਨਗਰ ਖੰਨਾ ਨੇ ਦੱਸਿਆ ਕਿ ਉਹ 17 ਸਤੰਬਰ ਨੂੰ ਬਾਜ਼ਾਰ 'ਚੋਂ ਸਮਾਨ ਲੈ ਕੇ ਘਰ ਨੂੰ ਵਾਪਸ ਆ ਰਿਹਾ ਸੀ ਜਦੋਂ ਆਪਣੇ ਘਰ ਦੇ ਨੇੜੇ ਪਹੁੰਚਿਆ ਤਾਂ ਉਹਦੇ ਗੁਆਂਢ 'ਚ ਰਹਿੰਦੇ ਜਸਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਖੰਨਾ ਨੇ ਰਸਤੇ 'ਚ ਉਸ ਨੂੰ ਘੇਰ ਕੇ ਬਿਨਾਂ ਵਜਾ ਗਾਲੀ ਗਲੋਚ ਕੀਤਾ, ਜਦੋਂ ਰੁਪੇਸ਼ ਨੇ ਉਸ ਦਾ ਵਿਰੋਧ ਕੀਤਾ ਤਾਂ ਉਸ ਨੇ ਉਸ ਦੀ ਕੁੱਟਮਾਰ ਕੀਤੀ | ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਕਥਿਤ ਦੋਸ਼ੀ ਦੇ ਖ਼ਿਲਾਫ਼ ਧਾਰਾ 115 (2) 126 (2) ਬੀ. ਐਨ. ਐਸ. ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |