ਮਾਛੀਵਾੜਾ ਸਾਹਿਬ, 23 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 20 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਮਨਵੀਰ ਸਿੰਘ ਵਾਸੀ ਘੁੰਗਰਾਲੀ ਰਾਜਪੂਤਾਂ, ਦਿਲਬਰ ਸਿੰਘ ਤੇ ਪਵਿੱਤਰ ਸਿੰਘ ਵਾਸੀ ਮਹਿਮੂਦਪੁਰ ਨੂੰ ਗਿ੍ਫ਼ਤਾਰ ਕੀਤਾ ਹੈ | ਐਸ. ਐਚ. ਓ. ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਜਗਤਾਰ ਸਿੰਘ ਨੂੰ ਗੜ੍ਹੀ ਨਹਿਰ ਨੇੜੇ ਨਾਕਾਬੰਦੀ ਦੌਰਾਨ 3 ਨੌਜਵਾਨ ਮੋਟਰਸਾਈਕਲ 'ਤੇ ਸਵਾਰ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਦੇ ਮੋਟਰਸਾਈਕਲ 'ਤੇ ਨੰਬਰ ਪਲੇਟ ਵੀ ਨਹੀਂ ਸੀ | ਪੁਲਿਸ ਨੂੰ ਦੇਖ ਇਹ ਸ਼ੱਕੀ ਹਾਲਤ ਵਿਚ ਮੁੜਨ ਲੱਗੇ ਪਰ ਮੋਟਰਸਾਈਕਲ ਸਲਿੱਪ ਹੋਣ ਕਾਰਨ ਸੜਕ 'ਤੇ ਡਿਗ ਗਏ, ਜਿਨ੍ਹਾਂ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰ ਲਿਆ ਗਿਆ | ਇਨ੍ਹਾਂ ਨੇ ਆਪਣਾ ਨਾਮ ਮਨਵੀਰ ਸਿੰਘ, ਦਿਲਬਰ ਸਿੰਘ ਤੇ ਪਵਿੱਤਰ ਸਿੰਘ ਦੱਸਿਆ, ਜਿਨ੍ਹਾਂ ਦੇ ਮੋਟਰਸਾਈਕਲ ਦੀ ਸੀਟ ਹੇਠੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |