ਸਾਹਨੇਵਾਲ, 23 ਸਤੰਬਰ (ਹਨੀ ਚਾਠਲੀ)- ਸੰਤ ਹਰੀ ਸਿੰਘ ਰੰਧਾਵਾ ੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਕਲਗੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪਿ੍ੰਸੀਪਲ ਭੁਪਿੰਦਰਜੀਤ ਕੌਰ ਬੇਦੀ, ਮੈਨੇਜਰ ਲਖਵੀਰ ਸਿੰਘ ਹਰਾ ਅਤੇ ਵਾਈਸ ਪਿ੍ੰਸੀਪਲ ਖੁਸ਼ਵੰਤ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ 'ਤੇ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਹਰੇਕ ਪੰਜਾਬੀ ਨੂੰ ਜਾਗਰੂਕ ਹੋਣ ਦੀ ਲੋੜ ਹੈ | ਸਾਡੀ ਪੰਜਾਬੀ ਮਾਂ ਬੋਲੀ ਨੂੰ ਬਾਬਾ ਫਰੀਦ ਨੇ ਸਤਿਕਾਰਿਆ, ਸ੍ਰੀ ਗੁਰੂ ਨਾਨਕ ਸਾਹਿਬ ਨੇ ਪਿਆਰਿਆ ਅਤੇ ਗੁਰੂ ਅੰਗਦ ਦੇਵ ਜੀ ਨੇ ਪ੍ਰਫੁੱਲਿਤ ਕੀਤਾ ਮਾਂ ਬੋਲੀ ਇੱਕੋ ਇੱਕ ਅਜਿਹਾ ਮਾਧਿਅਮ ਹੈ ਜੋ ਮਨੁੱਖ ਵਿਚ ਮਨੁੱਖਤਾ ਲਿਆਉਂਦਾ ਹੈ | ਹਰ ਵਿਅਕਤੀ ਮਾਂ ਬੋਲੀ ਨੂੰ ਬਹੁਤ ਆਸਾਨੀ ਨਾਲ ਅਤੇ ਛੇਤੀ ਸਿੱਖ ਲੈਂਦਾ ਹੈ ਕਿਉਂਕਿ ਮਾਂ ਬੋਲੀ ਦੇ ਵਾਤਾਵਰਨ ਵਿਚ ਹੀ ਅਰਥਾਂ ਦਾ ਵਿਆਪਕ ਪਸਾਰਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਡਾ. ਧੂਰੀ ਮੁਤਾਬਿਕ ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿਤਕ ਬੋਲੀ ਦਾ ਹੱਕ ਬਣਦਾ ਹੈ ਕਿ ਵਿਸ਼ਵ 'ਚ ਵੱਸਦੇ ਸਮੂਹ ਪੰਜਾਬੀ ਹਰ ਸਾਲ ਇਕ ਦਿਨ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ | ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ 'ਆਪਣਾ ਪੰਜਾਬ ਫਾਊਾਡੇਸ਼ਨ' ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਜੋ ਫ਼ੈਸਲਾ ਲਿਆ ਗਿਆ ਹੈ ਉਸੇ ਤਹਿਤ ਸਕੂਲ ਦੇ ਪਿ੍ੰਸੀਪਲ ਮੈਡਮ ਭੁਪਿੰਦਰਜੀਤ ਕੌਰ ਬੇਦੀ, ਮੈਨੇਜਰ ਲਖਵੀਰ ਸਿੰਘ ਹਰਾ, ਵਾਈਸ ਪਿ੍ੰਸੀਪਲ ਖੁਸ਼ਵੰਤ ਸਿੰਘ ਅਤੇ ਪੰਜਾਬੀ