31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਰਾੜਾ ਸਾਹਿਬ ਸਕੂਲ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-09-2025
ਰਾੜਾ ਸਾਹਿਬ, 23 ਸਤੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)- ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ਆਪਣਾ ਪੰਜਾਬ ਫਾਊਾਡੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਕਵਿਤਾ ਉਚਾਰਨ ਅਤੇ ਅੱਖਰਕਾਰੀ ਮੁਕਾਬਲੇ ਵੀ ਕਰਵਾਏ ਗਏ | ਵਿਦਿਆਰਥੀਆਂ ਅਤੇ ਸਟਾਫ਼ ਨੇ ਪੰਜਾਬੀ ਪਹਿਰਾਵਾ ਪਹਿਨ ਕੇ ਨਿਰੋਲ ਪੰਜਾਬੀ ਵਿਚ ਗੱਲਬਾਤ ਕਰਕੇ ਅਤੇ ਗੁਰਮੁਖੀ ਲਿਪੀ ਲਿਖ ਕੇ ਆਪਣੀ ਮਾਂ-ਬੋਲੀ ਪ੍ਰਤੀ ਪਿਆਰ ਜ਼ਾਹਿਰ ਕੀਤਾ | ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਕਿਹਾ ਕਿ ਭਾਵੇਂ ਦੇਸ਼ ਦੀਆਂ ਹੋਰ ਵੱਖ-ਵੱਖ ਭਾਸ਼ਾਵਾਂ ਦੀ ਮਹੱਤਤਾ ਸੰਬੰਧੀ ਦਿਵਸ ਮਨਾਏ ਜਾਂਦੇ ਹਨ ਪਰ ਹਾਲੇ ਤੱਕ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦਾ ਕੋਈ ਵੀ ਦਿਨ ਨਿਰਧਾਰਿਤ ਨਹੀਂ ਕੀਤਾ ਗਿਆ ਸੀ | ਸੋ ਇਸੇ ਸੰਦਰਭ ਨੂੰ ਮੁੱਖ ਰੱਖਦਿਆਂ 'ਆਪਣਾ ਪੰਜਾਬ ਫਾਊਾਡੇਸ਼ਨ' ਵੱਲੋਂ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਵਾਲੇ ਦਿਨ ਨੂੰ ਸਮੁੱਚੀ ਦੁਨੀਆਂ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਏ ਜਾਣ ਦਾ ਸੁਝਾਅ ਦਿੱਤਾ ਹੈ | ਸਕੂਲ ਮੁਖੀ ਡਾ. ਧੀਰਜ ਕੁਮਾਰ ਥਪਲਿਯਾਲ ਨੇ ਕਿਹਾ ਕਿ ਮਾਂ-ਬੋਲੀ ਪੰਜਾਬੀ ਸਾਡੀ ਸਭਿਆਚਾਰਕ ਪਹਿਚਾਣ ਹੈ ਅਤੇ ਇਸ ਦਿਵਸ ਰਾਹੀਂ ਨਵੀਂ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਦਾ ਸੁਨੇਹਾ ਦਿੱਤਾ ਗਿਆ ਹੈ | ਇਸ ਸਮੇਂ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਸੂਰਾਂ ਵਿਖੇ ਲੜਕੀਆਂ ਦੇ ਸਮੂਹਿਕ ਵਿਆਹ ਪਹਿਲੀ ਨੂੰ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਵੱਖ-ਵੱਖ ਰਾਜਾਂ ਦੇ ਪੌਸ਼ਟਿਕ ਰਵਾਇਤੀ ਖਾਣੇ ਬਣਾਉਣੇ ਸਿਖਾਏ
Ad Position 24