ਖੰਨਾ, 24 ਸਤੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 2 ਖੰਨਾ ਪੁਲਿਸ ਨੇ ਨਾਜਾਇਜ਼ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਮੁਖੀ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਸੌਦਾਗਰ ਸਿੰਘ ਪੁਲਿਸ ਪਾਰਟੀ ਸਮੇਤ ਕੀਤੀ ਗਈ ਨਾਕਾਬੰਦੀ ਦੌਰਾਨ ਪਿ੍ਸਟਾਨ ਮਾਲ ਜੀ. ਟੀ. ਰੋਡ ਅਲੋੜ ਵਿਖੇ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਸਹਿਨਾਜ ਪ੍ਰੀਤ ਸਿੰਘ ਵਾਸੀ ਪਿੰਡ ਜਲਾਲਪੁਰ ਥਾਣਾ ਮਹਿਤਾ ਜ਼ਿਲ੍ਹਾ ਅੰਮਿ੍ਤਸਰ ਜੋ ਅਸਲਾ ਖਰੀਦਣ ਤੇ ਵੇਚਣ ਦਾ ਕੰਮ ਕਰਦਾ ਹੈ ਜੋ ਅੱਜ ਵੀ ਮੰਡੀ ਗੋਬਿੰਦਗੜ੍ਹ ਸਾਈਡ ਵੱਲ ਤੋਂ ਵੱਡੀ ਮਾਤਰਾ ਵਿਚ ਨਾਜਾਇਜ਼ ਅਸਲਾ ਲਿਆ ਹੈ ਕਿ ਖੰਨਾ ਵੱਲ ਨੂੰ ਆ ਰਿਹਾ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਅਸਲਾ ਐਕਟ ਦੀ ਧਾਰਾ 25, 54, 59, ਆਰਮਜ਼ ਐਕਟ ਅਧੀਨ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |