02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੈਨਸ਼ਨਰਾਂ ਵਲੋਂ ਰੋਪੜ 'ਚ ਸਰਕਲ ਪੱਧਰੀ ਧਰਨੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-09-2025
ਸਮਰਾਲਾ, 24 ਸਤੰਬਰ (ਕੁਲਵਿੰਦਰ ਸਿੰਘ)-ਸਟੇਟ ਬਾਡੀ ਵਲੋਂ ਵਿੱਢੇ ਗਏ ਸੰਘਰਸ਼ਾਂ ਦੀ ਲੜੀ ਵਿਚ ਜੋ 30 ਸਤੰਬਰ ਨੂੰ ਰੋਪੜ ਸਰਕਲ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ, ਉਸ ਦੀਆਂ ਤਿਆਰੀਆਂ ਸਬੰਧੀ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਇੱਕ ਅਹਿਮ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ 'ਚ ਪਹਿਲਾਂ ਦੀ ਤਰ੍ਹਾਂ ਜਥੇਬੰਦੀ ਦੇ ਨੁਮਾਇੰਦਿਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ, ਉਹ ਆਪੋ ਆਪਣੇ ਏਰੀਏ ਦੇ ਪੈਨਸ਼ਨਰਜ਼ ਮੈਂਬਰਾਂ ਨੂੰ ਧਰਨੇ ਸਬੰਧੀ ਲਾਮਬੰਦ ਕਰਨਗੇ ¢ ਇਸ ਲਈ ਦੋ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਨ੍ਹਾਂ 'ਚ ਇਕ ਬੱਸ ਮਾਛੀਵਾੜਾ ਸਾਹਿਬ ਤੋਂ ਤੇ ਇਕ ਬੱਸ ਕਟਾਣੀ ਕਲਾਂ ਤੋਂ ਸਵੇਰੇ 9 ਵਜੇ ਚੱਲਣਗੀਆਂ ¢ ਕੁੱਝ ਦਿਨ ਪਹਿਲਾਂ ਹੁਸ਼ਿਆਰਪੁਰ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਮਾਸੂਮ ਬੱਚੇ ਦਾ ਕਤਲ ਕੀਤਾ ਗਿਆ, ਉਸ ਦੀ ਕਰੜੀ ਨਿੰਦਾ ਕੀਤੀ ਗਈ ਅਤੇ ਸਰਕਾਰਾਂ ਤੋਂ ਮੰਗ ਕੀਤੀ ਗਈ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜਾ ਦਿਵਾਈ ਜਾਵੇ ਮੀਟਿੰਗ ਦੀ ਕਾਰਵਾਈ ਭਰਪੂਰ ਸਿੰਘ ਮਾਂਗਟ ਸਕੱਤਰ ਸਮਰਾਲਾ ਮੰਡਲ ਵਲੋਂ ਬਾਖ਼ੂਬੀ ਨਿਭਾਈ ਗਈ ¢ ਮੀਟਿੰਗ 'ਚ ਇੰਜ. ਪ੍ਰੇਮ ਸਿੰਘ ਸਾਬਕਾ ਐੈੱਸ. ਡੀ. ਓ., ਇੰਜ. ਜੁਗਲ ਕਿਸ਼ੋਰ ਸਾਹਨੀ, ਜਗਤਾਰ ਸਿੰਘ ਪੈੱ੍ਰਸ ਸਕੱਤਰ, ਦਰਸ਼ਨ ਸਿੰਘ ਵਿੱਤ ਸਕੱਤਰ, ਦਰਸ਼ਨ ਸਿੰਘ ਕੋਟਾਲਾ, ਮਹੇਸ਼ ਕੁਮਾਰ ਖਮਾਣੋਂ, ਹਰਪਾਲ ਸਿੰਘ ਸਿਹਾਲਾ, ਅਮਰਜੀਤ ਸਿੰਘ ਮਾਛੀਵਾੜਾ, ਭੁਪਿੰਦਰਪਾਲ ਸਿੰਘ ਚਹਿਲਾਂ, ਰਾਕੇਸ਼ ਕੁਮਾਰ ਮਾਛੀਵਾੜਾ, ਪ੍ਰੇਮ ਕੁਮਾਰ ਸਰਕਲ ਆਗੂ, ਪ੍ਰੇਮ ਚੰਦ ਭਲਾ ਲੋਕ, ਜਸਵੰਤ ਸਿੰਘ ਢੰਡਾ, ਅਮਰੀਕ ਸਿੰਘ ਖਮਾਣੋਂ ਨੇ ਆਪੋ ਆਪਣੇ ਵਿਚਾਰ ਰੱਖੇ ¢ ਅਖੀਰ 'ਚ ਸਕਿੰਦਰ ਸਿੰਘ ਮੰਡਲ ਪ੍ਰਧਾਨ ਨੇ ਮੀਟਿੰਗ ਵਿਚ ਆਏ ਕਮੇਟੀ ਮੈਂਬਰਜ਼ ਦਾ ਧੰਨਵਾਦ ਕਰਦੇ ਹੋਏ ਮੰਡਲ ਸਮਰਾਲਾ ਦੇ ਸਮੂਹ ਪੈਨਸ਼ਨਰ ਸਾਥੀਆਂ ਨੂੰ ਰੋਪੜ ਸਰਕਲ ਦਿੱਤੇ ਜਾ ਰਹੇ ਧਰਨੇ ਵਿਚ ਪਹੁੰਚਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫਰੀਦ ਜੀ ਦੇ ਆਗਮਨ ਦਿਵਸ 'ਤੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਫੋਕਲ ਪੁਆਇੰਟ ਮਹਿਦੂਦਾਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ
Ad Position 24