ਮਾਛੀਵਾੜਾ ਸਾਹਿਬ, 24 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮੰਡੀਆਂ 'ਚ ਝੋਨੇ ਦੀ ਆਮਦ ਜ਼ੋਰਾਂ 'ਤੇ ਹੋ ਰਹੀ ਹੈ ਅਤੇ ਕਿਸਾਨ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ | ਪਰ ਫਿਰ ਵੀ ਜੇਕਰ ਉਨ੍ਹਾਂ ਦੀ ਸੁੱਕੀ ਫ਼ਸਲ 'ਤੇ ਆੜ੍ਹਤੀਆਂ ਵਲੋਂ ਕਾਟ ਲਗਾਈ ਜਾਂਦੀ ਹੈ ਤਾਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਧਰਨਾ ਲਗਾਇਆ ਜਾਵੇਗਾ ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਿਸਾਨ ਆਗੂ ਜੁਗਰਾਜ ਸਿੰਘ ਮੰਡ ਅਤੇ ਅਜੈਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ¢ ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆ ਰਹੇ ਹਨ, ਜਿਸ 'ਚ ਕਈ ਵਾਰ ਮੀਟਰ ਜ਼ਿਆਦਾ ਨਮੀ ਦਿਖਾ ਦਿੰਦੇ ਹਨ¢ ਉਨ੍ਹਾਂ ਕਿਹਾ ਕਿ ਕਿਸਾਨ ਮਾਰਕੀਟ ਕਮੇਟੀ ਦੇ ਮੀਟਰਾਂ ਰਾਹੀਂ ਹੀ ਝੋਨੇ ਦੀ ਨਮੀ ਚੈੱਕ ਕਰਵਾਉਣ ¢ ਉਨ੍ਹਾਂ ਕਿਹਾ ਕਿ ਜੇਕਰ ਆੜ੍ਹਤੀਆਂ ਵਲੋਂ ਕਿਸਾਨਾਂ ਦੀ ਮੰਡੀ ਵਿਚ ਵਿਕਣ ਆਈ ਝੋਨੇ ਦੀ ਸੁੱਕੀ ਫ਼ਸਲ 'ਤੇ ਜ਼ਿਆਦਾ ਨਮੀ ਆਖ ਕੇ ਕਾਟ ਲਗਾਇਆ ਤਾਂ ਉਸ ਦਾ ਕਿਸਾਨਾਂ ਵਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਧਰਨਾ ਵੀ ਦਿੱਤਾ ਜਾਵੇਗਾ¢