03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਅਵਤਾਰ ਸਿੰਘ ਗਰਚਾ ਸ਼੍ਰੋਮਣੀ ਅਕਾਲੀ ਦਲ ਦੇ ਕੁਹਾੜਾ ਸਰਕਲ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 25-09-2025
ਕੁਹਾੜਾ, 24 ਸਤੰਬਰ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀ ਹੋਰ ਮਜ਼ਬੂਤੀ ਲਈ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ¢ ਜਿਸ ਲੜੀ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਸਾਹਨੇਵਾਲ ਦੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ | ਜਿਸ ਤਹਿਤ ਅਵਤਾਰ ਸਿੰਘ ਗਰਚਾ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦਿਆਂ ਹੋਇਆ ਸਰਕਲ ਕੁਹਾੜਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ¢ ਇਸ ਮੌਕੇ ਅਵਤਾਰ ਸਿੰਘ ਗਰਚਾ ਨੇ ਪਾਰਟੀ ਹਾਈ ਕਮਾਂਡ ਅਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਪਾਰਟੀ ਨੇ ਇੱਕ ਵਾਰ ਫਿਰ ਤੋਂ ਪ੍ਰਧਾਨ ਨਿਯੁਕਤ ਕਰ ਕੇ ਜੋ ਮਾਣ ਸਤਿਕਾਰ ਵਿੱਚ ਵਾਧਾ ਕੀਤਾ, ਉਸ ਲਈ ਸਦਾ ਰਿਣੀ ਰਹਿਣਗੇ ¢ ਇਸ ਮੌਕੇ ਸਰਪੰਚ ਸਿਮਰਨਜੀਤ ਸਿੰਘ ਢਿੱਲੋਂ, ਸਾਬਕਾ ਸਰਪੰਚ ਅਜਮੇਰ ਸਿੰਘ ਲਾਲੀ, ਜੋਬਨਪ੍ਰੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਬਬਲੀ ਸਾਬਕਾ ਸਰਪੰਚ, ਬਲਵਿੰਦਰ ਸਿੰਘ ਲਾਲਕਾ, ਮਨਦੀਪ ਸਿੰਘ ਗਰਚਾ, ਚਰਨਜੀਤ ਸਿੰਘ ਪੰਧੇਰ, ਪਿ੍ਤਪਾਲ ਸਿੰਘ ਰਿੰਪਾ ਕੁਹਾੜਾ, ਤਜਿੰਦਰ ਸਿੰਘ ਬਲਾਕੀ ਰਾਮਗੜ੍ਹ, ਮਿੰਟੂ ਰਾਮਗੜ੍ਹ, ਰਵਿੰਦਰ ਸਿੰਘ ਗਰਚਾ, ਜਸਦੀਪ ਸਿੰਘ ਜੱਜ, ਡਾ. ਕੁਲਵੰਤ ਸਿੰਘ ਘੁੰਮਣ, ਸਾਬਕਾ ਸਰਪੰਚ ਤੇਜ ਸਿੰਘ ਗਰਚਾ, ਗੁਰਜੀਤ ਸਿੰਘ ਵਿਰਕ, ਕੁਲਜੀਤ ਸਿੰਘ, ਹਰਪ੍ਰੀਤ ਸਿੰਘ ਹੈਪਾ, ਗੁਰਬਾਜ਼ ਸਿੰਘ, ਮਲਕੀਤ ਸਿੰਘ ਮੀਤਾ ਵਲੋਂ ਸਰਕਲ ਪ੍ਰਧਾਨ ਦੀ ਨਿਯੁਕਤੀ 'ਤੇ ਅਵਤਾਰ ਸਿੰਘ ਗਰਚਾ ਨੂੰ ਮੁਬਾਰਕਬਾਦ ਦਿੱਤੀ ਗਈ¢
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਸਕੂਲ ਨੰਗਲ ਵਿਖੇ ਪੰਜਾਬੀ ਵਿਸ਼ਵ ਦਿਵਸ ਨੂੰ ਸਮਰਪਿਤ ਸਮਾਰੋਹ ਅਗਲੀ ਖ਼ਬਰ ਜਗਜੀਤ ਸਿੰਘ ਡੱਲੇਵਾਲ ਵਲੋਂ ਹੜ੍ਹ ਪੀੜਤਾਂ ਦੀ ਸੰਭਵ ਸਹਾਇਤਾ ਕਰਨ ਦੀ ਅਪੀਲ
Ad Position 24