ਡੇਹਲੋਂ, 24 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਵਿਸ਼ਵ ਪੰਜਾਬੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ¢ ਸਕੂਲ ਵਿਖੇ ਮਾਂ ਬੋਲੀ ਪੰਜਾਬੀ ਦਿਵਸ ਦੀ ਸ਼ੂਰੁਆਤ ਸਵੇਰ ਦੀ ਸਭਾ ਨਾਲ ਹੋਈ ¢ ਵਿਦਿਆਰਥੀਆਂ ਦੁਆਰਾ ਮਾਂ ਬੋਲੀ ਪੰਜਾਬੀ ਭਾਸ਼ਾ 'ਚ ਭਾਸ਼ਣ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਅਧਿਆਪਕਾਂ ਵਲੋਂ ਮਾਂ-ਬੋਲੀ ਪੰਜਾਬੀ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਰਚਨਾਵਾਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ ¢ ਇਸ ਸਮੇਂ ਸਕੂਲ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ ਨੇ ਕਿਹਾ ਕਿ ਬਾਬਾ ਫਰੀਦ ਜੀ ਪੰਜਾਬੀ ਭਾਸ਼ਾ ਦੇ ਸਿਰਮੌਰ ਕਵੀ ਹੋਏ ਹਨ ਜਿਨ੍ਹਾਂ ਦੇ ਸਲੋਕ ਗੁਰੂ ਗ੍ਰੰਥ ਸਾਹਿਬ 'ਚ ਦਰਜ ਹਨ ਅਤੇ ਉਸ ਮਹਾਨ ਸ਼ਖ਼ਸੀਅਤ ਦੇ ਆਗਮਨ ਦਿਵਸ ਨੂੰ ਪੰਜਾਬੀ ਮਾਤ ਭਾਸ਼ਾ ਦੇ ਰੂਪ ਵਿਚ ਮਨਾ ਕੇ ਮਾਂ ਬੋਲੀ ਦਾ ਮਾਣ ਵਧਾਇਆ ਹੈ ¢ ਇਸ ਸਮੇਂ ਚੇਅਰਪਰਸਨ ਸੁਮਨ ਸੋਫਤ ਅਤੇ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਅਤੇ ਪਸਾਰ ਕਰਨ ਦੀ ਪ੍ਰੇਰਿਤ ਕੀਤਾ¢