ਕੁਹਾੜਾ, 24 ਸਤੰਬਰ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਦੇ ਵਫ਼ਦ ਵਲੋਂ ਕੇਡਰ ਦੀਆਂ ਮੰਗਾਂ ਸਬੰਧੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਗਈ ¢ ਮੁਲਾਕਾਤ ਦੌਰਾਨ ਯੂਨੀਅਨ ਪ੍ਰਧਾਨ ਢਿੱਲੋਂ ਨੇ ਸਿੱਖਿਆ ਮੰਤਰੀ ਨੂੰ ਸੈਕੰਡਰੀ ਸਕੂਲਾਂ ਵਿਚ ਪਿ੍ੰਸੀਪਲ ਦੀਆਂ ਤਰੱਕੀਆਂ ਜਲਦ ਕਰਨ ਦੀ ਮੰਗ ਕੀਤੀ ਗਈ, ਜਿਸ 'ਤੇ ਮੰਤਰੀ ਬੈਂਸ ਵਲੋਂ ਯੂਨੀਅਨ ਆਗੂਆਂ ਨੂੰ 20 ਅਕਤੂਬਰ ਤੋਂ ਪਹਿਲਾਂ ਤਰੱਕੀਆਂ ਕਰਨ ਦਾ ਭਰੋਸਾ ਦਿੱਤਾ ਗਿਆ¢ ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਾਲੇ ਸਕੂਲਾਂ ਵਿਚ ਦਸਵੀਂ ਬਾਰ੍ਹਵੀਂ ਬੋਰਡ ਪ੍ਰੀਖਿਆ ਫ਼ੀਸ ਮੁਆਫ਼ ਕਰਨ ਦੀ ਮੰਗ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਧਿਆਨ ਵਿਚ ਲਿਆ ਕੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ¢ ਇਸ ਮੌਕੇ ਯੂਨੀਅਨ ਦੇ ਸਲਾਹਕਾਰ ਅਮਰਜੀਤ ਸਿੰਘ, ਦਵਿੰਦਰ ਸਿੰਘ ਗੁਰੂ, ਗੁਰਜੇਪਾਲ ਸਿੰਘ, ਜਸਵਿੰਦਰ ਸਿੰਘ, ਰਾਮਦਾਸ ਸਿੰਘ, ਜਗਦੀਪ ਸਿੰਘ, ਜਸਪਾਲ ਸਿੰਘ, ਹਰਜਿੰਦਰ ਸਿੰਘ ਖੱਖ ਹਾਜ਼ਰ ਸਨ¢