03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁਫ਼ਤ ਮੈਡੀਕਲ ਕੈਂਪ ਲਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 25-09-2025
ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)-ਨਿਊ ਏਜ਼ ਵੈੱਲਫੇਅਰ ਕਲੱਬ (ਰਜਿ.) ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਖ਼ੂਨਦਾਨ, ਅੱਖਾਂ ਅਤੇ ਦੰਦਾਂ ਦਾ ਚੈੱਕਅਪ ਅਤੇ ਫ਼ਰੀ ਮੈਡੀਕਲ ਕੈਂਪ ਖੰਨਾ ਦੇ ਵਾਲੀਆ ਸਕੂਲ ਵਿਖੇ 28 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਸੰਦੀਪ ਸਿੰਘ ਸੰਨੀ ਨੇ ਕਿਹਾ ਕਿ ਕਲੱਬ ਵਲੋਂ ਇਸ ਵਾਰ ਸਟੇਟ ਪੱਧਰ 'ਤੇ ਇਨਸਾਨੀਅਤ ਪ੍ਰਤੀ ਚੰਗਾ ਕੰਮ ਕਰਨ ਵਾਲੀਆਂ ਸੰਸਥਾਵਾਂ 'ਚੋਂ ਸਟੇਟ ਐਵਾਰਡ ਦਿੱਤਾ ਜਾਇਆ ਕਰੇਗਾ, ਜੋ ਹਰ ਸਾਲ ਕਿਸੇ ਨਾ ਕਿਸੇ ਸੰਸਥਾ ਦੇ ਕੰਮ ਦੇਖ ਕੇ ਦਿੱਤਾ ਜਾਵੇਗਾ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ਼ਮਿੰਦਰ ਸਿੰਘ ਮਿੰਟੂ ਨੇ ਦੱਸਿਆ ਕਿ ਇਸ ਕੈਂਪ ਮੌਕੇ ਜੋ ਲੋਕ ਬਾਂਹਾਂ ਤੋਂ ਅਪੰਗ ਨੇ ਉਨ੍ਹਾਂ ਲਈ ਇਲੈਕਟੋ੍ਰਨਿਕ ਬਨਾਵਟੀ ਬਾਂਹਾਂ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ ਅਤੇ ਕੈਂਪ 'ਚ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ | ਇਸ ਮੌਕੇ ਸੰਸਥਾ ਦੇ ਕਈ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੜਾ ਸੱਟਾ ਲਗਾਉਂਦੇ 2 ਵਿਅਕਤੀ ਕੀਤੇ ਕਾਬੂ ਅਗਲੀ ਖ਼ਬਰ ਪਿੰਡ ਮੁੰਡੀਆਂ ਖ਼ੁਰਦ ਵਿਖੇ ਸਾਹਿਤਕ ਸਮਾਗਮ ਕਰਵਾਇਆ <br/>
Ad Position 24