03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਚਦੇਵਾ ਸਕੂਲ ਸਾਹਨੇਵਾਲ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-09-2025
ਸਾਹਨੇਵਾਲ, 24 ਸਤੰਬਰ (ਹਨੀ ਚਾਠਲੀ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਅੱਜ ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਾਹਨੇਵਾਲ ਵਿਖੇ ਬੜੇ ਹੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਨਰਸਰੀ, ਐਲ. ਕੇ. ਜੀ., ਯੂ. ਕੇ. ਜੀ. ਅਤੇ ਪਹਿਲੀ ਜਮਾਤ ਦੇ ਛੋਟੇ ਬੱਚਿਆਂ ਵੱਲੋਂ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਪਾ ਕੇ ਕੀਤੀ ਗਈ | ਇਸ ਮੌਕੇ 'ਤੇ ਸਾਰੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੀਆਂ ਕਈ ਗਤੀਵਿਧੀਆਂ ਵਿਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਵੱਲੋਂ ਪੰਜਾਬੀ ਵਿਚ ਪੇਸ਼ ਕੀਤਾ ਗਿਆ ਇੱਕ ਖ਼ੂਬਸੂਰਤ ਨਾਟਕ, ਲੋਕ ਨਾਚ ਅਤੇ ਪ੍ਰੇਰਣਾਦਾਇਕ ਭਾਸ਼ਣ ਸ਼ਾਮਲ ਸਨ | ਅਧਿਆਪਕਾਂ ਨੇ ਵੀ ਪੰਜਾਬੀ ਪਹਿਰਾਵੇ ਪਹਿਨੇ ਅਤੇ ਮਾਂ ਬੋਲੀ ਨੂੰ ਮਾਨਤਾ ਦੇਣ, ਇਸ ਦੀ ਸੰਭਾਲ ਕਰਨ ਅਤੇ ਇਸ ਨੰੂ ਅੱਗੇ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ | ਇਹ ਪੂਰਾ ਸਮਾਗਮ 'ਆਪਣਾ ਪੰਜਾਬ ਫਾਊਾਡੇਸ਼ਨ' ਦੇ ਸੰਸਥਾਪਕ ਅਤੇ ਪ੍ਰਧਾਨ ਡਾਕਟਰ ਜਗਜੀਤ ਸਿੰਘ ਧੂਰੀ ਅਤੇ 'ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ' ਦੇ ਯਤਨਾਂ ਨਾਲ ਕਰਵਾਇਆ ਗਿਆ | ਸਕੂਲ ਦੀ ਡਾਇਰੈਕਟਰ ਪਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਆਪਣੀ ਮਾਂ ਬੋਲੀ ਦੀ ਮਹੱਤਤਾ ਬਹੁਤ ਹੀ ਸੋਹਣੇ ਢੰਗ ਨਾਲ ਸਮਝਾਈ ਅਤੇ ਉਨ੍ਹਾਂ ਨੂੰ ਆਪਣੀ ਪੰਜਾਬੀ ਸਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬੇਗੋਵਾਲ ਵਿਖੇ 11 ਮੈਂਬਰੀ ਇਕਾਈ ਦਾ ਗਠਨ ਅਗਲੀ ਖ਼ਬਰ 'ਆਪ' ਨੇ ਸੰਜੀਵ ਕੁਮਾਰ (ਕਿੱਟੂ) ਨੂੰ ਖੰਨਾ ਵਪਾਰ ਵਿੰਗ ਦਾ ਜਨਰਲ ਸਕੱਤਰ ਲਗਾਇਆ •ਕੈਬਨਿਟ ਮੰਤਰੀ ਸੌਂਦ ਨੇ ਦਿੱਤੀ ਵਧ...
Ad Position 24