03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬੇਗੋਵਾਲ ਵਿਖੇ 11 ਮੈਂਬਰੀ ਇਕਾਈ ਦਾ ਗਠਨ

Ad Position 21
No active advertisement
ਅਜੀਤ ਡੈਸਕ 25-09-2025
ਦੋਰਾਹਾ, 24 ਸਤੰਬਰ (ਮਨਜੀਤ ਸਿੰਘ ਗਿੱਲ)-ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਪੂਰੇ ਪੰਜਾਬ ਦੇ ਵਿਚ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਦੇ ਲਈ ਪਿੰਡ ਪੱਧਰ 'ਤੇ ਇਕਾਈਆਂ ਕਾਇਮ ਕੀਤੀਆਂ ਜਾ ਰਹੀਆਂ ਹਨ | ਹਰ ਪਿੰਡ ਦੇ ਵਿਚ ਪਾਰਟੀ ਨਾਲ ਜੁੜਨ ਲਈ ਲੋਕਾਂ ਦੇ ਵਿਚ ਭਾਰੀ ਉਤਸ਼ਾਹ ਹੈ, ਕਿਉਂਕਿ ਪੰਜਾਬ ਦੇ ਲੋਕ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਆਪਣਾ ਲੀਡਰ ਮੰਨ ਚੁੱਕੇ ਹਨ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਭਾਰਤੀ ਕਮੇਟੀ ਮੈਂਬਰ ਪੰਜਾਬ ਅਤੇ ਅਬਜ਼ਰਵਰ ਸ੍ਰੀ ਫ਼ਤਿਹਗੜ੍ਹ ਸਾਹਿਬ ਸੰਦੀਪ ਸਿੰਘ ਰੁਪਾਲੋਂ ਨੇ ਪਿੰਡ ਬੇਗੋਵਾਲ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਅਬਜ਼ਰਵਰ ਪਿਰਥੀਪਾਲ ਸਿੰਘ ਬਟਾਲਾ ਦੀ ਅਗਵਾਈ 'ਚ ਆਪ ਆਗੂ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਪਾਰਟੀ 'ਚ ਸ਼ਾਮਿਲ ਕਰਨ ਮੌਕੇ ਕੀਤਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਇਸ ਮੌਕੇ ਬਹੁਤ ਹੀ ਨਾਜ਼ੁਕ ਅਤੇ ਤਰਸਯੋਗ ਹਾਲਤ ਵਿਚੋਂ ਲੰਘ ਰਿਹਾ ਹੈ, ਪੰਜਾਬ ਦੇ ਮਸਲਿਆਂ ਦਾ ਇੱਕੋ ਇੱਕ ਹੱਲ ਹੈ ਕਿ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਿਚ 2027 ਦੀ ਸਰਕਾਰ ਕਾਇਮ ਕੀਤੀ ਜਾ ਸਕੇ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸ਼ਮਸ਼ੇਰ ਸਿੰਘ ਸ਼ੇਰਾ ਨੇ ਸਾਥੀਆਂ ਸਮੇਤ ਅਕਾਲੀ ਦਲ ਵਾਰਸ ਪੰਜਾਬ 'ਚ ਸ਼ਮੂਲੀਅਤ ਕਰਨ ਸਮੇਂ ਕਿਹਾ ਕਿ ਮੈਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਦਿੱਤੀ ਹਰ ਜ਼ਿੰਮੇਵਾਰੀ ਦੀ ਤਨਦੇਹੀ ਦੇ ਨਾਲ ਪਾਲਣਾ ਕਰਾਂਗਾ | ਮੀਟਿੰਗ ਨੂੰ ਸੰਬੋਧਨ ਕਰਦੇ ਅਬਜ਼ਰਵਰ ਪਿ੍ਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦਾ ਸਾਥ ਦੇਣਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਕਰਨੈਲ ਸਿੰਘ ਪਾਇਲ, ਬਲਾਕ ਮੈਂਬਰ ਗਗਨਦੀਪ ਸਿੰਘ ਪਾਇਲ, ਦੀਦਾਰ ਸਿੰਘ ਰਾਣੋ, ਗੁਰਪ੍ਰੀਤ ਸਿੰਘ ਘਲੋਟੀ ਅਤੇ ਬਲਰਾਜ ਸਿੰਘ ਧਾਲੀਵਾਲ ਨੇ ਸੰਬੋਧਨ ਕੀਤਾ ਪਿੰਡ ਬੇਗੋਵਾਲ ਦੀ 11 ਮੈਂਬਰੀ ਕਮੇਟੀ ਦੇ ਵਿੱਚ ਸ਼ਮਸ਼ੇਰ ਸਿੰਘ ਸ਼ੇਰਾ ਦੀ ਅਗਵਾਈ ਹਰਭਜਨ ਸਿੰਘ, ਸੁਖਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਹਰਜਿੰਦਰ ਸਿੰਘ, ਬਾਬਾ ਦਰਸ਼ਨ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਨੈਬ ਸਿੰਘ, ਸੋਹਣ ਸਿੰਘ, ਕੁਲਵੰਤ ਸਿੰਘ ਸ਼ਾਮਿਲ ਹਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਕਾਂਗਰਸ ਕਮੇਟੀ ਦੀ ਮੀਟਿੰਗ ਦੌਰਾਨ ਅਹਿਮ ਵਿਚਾਰਾਂ ਅਗਲੀ ਖ਼ਬਰ ਸਚਦੇਵਾ ਸਕੂਲ ਸਾਹਨੇਵਾਲ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24