ਮਾਛੀਵਾੜਾ ਸਾਹਿਬ, 25 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇੱਥੋਂ ਕੁੱਝ ਦੂਰੀ 'ਤੇ ਪੈਂਦੇ ਪਿੰਡ ਪਵਾਤ ਦੇ ਵਾਸੀ ਸਵਰਨ ਸਿੰਘ ਉਮਰ 62 ਸਾਲ, ਨੇ ਸਰਹਿੰਦ ਨਹਿਰ 'ਚ ਛਾਲ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਸਵਰਨ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ ਤੇ ਲੰਘੀ 23 ਸਤੰਬਰ ਸ਼ਾਮ ਨੂੰ ਉਹ ਘਰੋਂ ਗਿਆ, ਜਿਸ ਨੇ ਸਰਹਿੰਦ ਨਹਿਰ ਦੇ ਪਵਾਤ ਪੁਲ ਤੋਂ ਛਾਲ ਮਾਰ ਦਿੱਤੀ | ਪਰਿਵਾਰ ਵਾਲਿਆਂ ਵਲੋਂ ਉਸ ਦੀ ਨਹਿਰ 'ਚ ਤਲਾਸ਼ ਕੀਤੀ ਜਾ ਰਹੀ ਸੀ, ਜਿਸ ਦੀ ਲਾਸ਼ ਅੱਜ ਤੈਰਦੀ ਮਿਲ ਗਈ | ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਕਰ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ | ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਮਜ਼ਦੂਰ ਸਵਰਨ ਸਿੰਘ ਵਲੋਂ ਆਤਮ ਹੱਤਿਆ ਦੇ ਕਾਰਨਾਂ ਦਾ ਕੁੱਝ ਪਤਾ ਨਹੀਂ ਲੱਗ ਸਕਿਆ ਤੇ ਪੁਲਿਸ ਵਲੋਂ ਮਾਮਲਾ ਦਰਜ ਕਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |