10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜਨਰਲ ਸਕੱਤਰ ਯਾਦਵਿੰਦਰ ਸਿੰਘ ਯਾਦੂ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 26-09-2025
ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਹਲਕਾ ਖੰਨਾ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਜਨਰਲ ਸਕੱਤਰ ਯਾਦਵਿੰਦਰ ਸਿੰਘ ਯਾਦੂ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ¢ ਯਾਦੂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਜਿੱਥੇ ਹਲਕਾ ਖੰਨਾ ਦੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀਆਂ ਸੇਵਾਵਾਂ ਦੇਣ ਦੀ ਗੱਲਬਾਤ ਕੀਤੀ, ਉੱਥੇ ਹੀ ਖੰਨਾ 'ਚ ਆਉਣ ਵਾਲੇ ਦਿਨਾਂ 'ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ 'ਚ ਨਵੀਆਂ ਨਿਯੁਕਤੀਆਂ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ¢ ਕਰੀਬ ਅੱਧਾ ਘੰਟਾ ਸੁਖਬੀਰ ਸਿੰਘ ਬਾਦਲ ਵੱਲੋਂ ਯਾਦਵਿੰਦਰ ਸਿੰਘ ਯਾਦੂ ਨਾਲ ਗੱਲਬਾਤ ਕੀਤੀ ਗਈ¢ ਬਾਦਲ ਨੇ ਕਿਹਾ ਕਿ ਫੋਗਿੰਗ ਵਾਲੀਆਂ 500 ਮਸ਼ੀਨਾਂ ਰਵਾਨਾ ਕੀਤੀਆਂ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਸੌਂਪੀਆਂ ਜਾਣਗੀਆਂ, ਜੋ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮਲੇਰੀਆ ਤੇ ਹੋਰ ਪਾਣੀ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਫੋਗਿੰਗ ਕਰਨਗੇ¢ ਯੂਥ ਅਕਾਲੀ ਦਲ ਦੇ ਵਲੰਟੀਅਰ ਇਹਨਾਂ ਮਸ਼ੀਨਾਂ ਨੂੰ ਸੂਬੇ ਦੇ ਹਰ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਲੈ ਕੇ ਜਾਣ ਲਈ ਸੇਵਾ ਲਈ ਅੱਗੇ ਆਉਣ¢ ਇਸ ਦੇ ਨਾਲ ਹੀ ਰਸਦ, ਪਾਣੀ, ਖੇਤੀਬਾੜੀ ਜ਼ਮੀਨਾਂ, ਘਰਾਂ, ਪਸ਼ੂਆਂ ਦੇ ਨੁਕਸਾਨ ਦੀ ਭਰਪਾਈ ਦੇ ਨਾਲ ਕਿਸਾਨਾਂ, ਮਜ਼ਦੂਰਾਂ ਤੇ ਕਾਰੋਬਾਰੀਆਂ ਨੂੰ ਸਹਾਇਤਾ ਅਕਾਲੀ ਦਲ ਕਰੇਗਾ¢ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਹਲਕਾ ਖੰਨਾ ਦੀ ਟੀਮ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਕੰਮ ਕਰਦੀ ਹੋਈ ਮੱਕੀ ਦੇ ਅਚਾਰ, ਸਹਾਇਤਾ ਸਮਗਰੀ, ਸਰਟੀਫਾਈਡ ਕਣਕ ਦੇ ਬੀਜ ਆਦਿ ਵੰਡਣ 'ਚ ਸਹਿਯੋਗ ਕਰਨਗੇ¢ ਮੈਡੀਕਲ ਕੈਂਪਾਂ 'ਚ ਵੀ ਸਹਿਯੋਗ ਦੇਣਗੇ¢ ਇਸ ਮੌਕੇ ਜਸਪਾਲ ਸਿੰਘ ਕੰਗ, ਤੇਜਿੰਦਰ ਸਿੰਘ ਇਕੋਲਾਹਾ, ਕਰਮ ਸਿੰਘ ਸੰਧੂ, ਪਵਨਜੋਤ ਸਿੰਘ ਮਾਂਗਟ, ਬਾਬਾ ਬਹਾਦਰ ਸਿੰਘ, ਮਲਕੀਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਖੰਨਾ, ਮਨਜੋਤ ਸਿੰਘ ਮੋਨੂੰ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਰਾਮ ਲੀਲ੍ਹਾ ਦੀ ਪੰਜਵੀਂ ਰਾਤ ਠੇਕੇਦਾਰਾਂ ਨੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਜਥੇਬੰਦੀ ਵੱਲੋਂ ਏ. ਆਰ. ਦਫ਼ਤਰ ਪਾਇਲ ਅੱਗੇ ਧਰਨਾ ਲਗਾ ਕੇ ਦਿੱਤਾ ਮੰਗ ਪੱਤਰ <br/>
Ad Position 24