10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਹੜ੍ਹ ਪੀੜਤਾਂ ਦੀ ਦਿਲ ਖੋਲ੍ਹ ਕੇ ਮਦਦ ਕਰ ਕੇ ਸੁਖਬੀਰ ਬਾਦਲ ਨੇ ਪੰਜਾਬੀਆਂ ਦਾ ਦਿਲ ਜਿੱਤਿਆ-ਭੋਲਾ/ਪਦਮਜੀਤ <br/>

Ad Position 21
No active advertisement
ਅਜੀਤ ਡੈਸਕ 26-09-2025
ਸਾਹਨੇਵਾਲ, 25 ਸਤੰਬਰ (ਹਨੀ ਚਾਠਲੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਜਾ ਕੇ ਪੀੜਤ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਨਾ ਸਿਰਫ਼ ਸਮਝਿਆ, ਸਗੋਂ ਦਿਲ ਖੋਲ੍ਹ ਕੇ ਉਨ੍ਹਾਂ ਦੀ ਮਦਦ ਵੀ ਕੀਤੀ¢ ਉਨ੍ਹਾਂ ਦੀ ਇਸ ਸੇਵਾ-ਭਾਵਨਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੁਖਬੀਰ ਸਿੰਘ ਬਾਦਲ ਨਾ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਲਈ ਸਭ ਤੋਂ ਯੋਗ ਨੇਤਾ ਹਨ, ਸਗੋਂ ਪੰਜਾਬ ਦੀ ਵਾਗਡੋਰ ਸੰਭਾਲਣ ਦੀ ਪੂਰੀ ਸਮਰੱਥਾ ਵੀ ਰੱਖਦੇ ਹਨ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਹਨੇਵਾਲ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਭੋਲਾ ਅਤੇ ਯੂਥ ਆਗੂ ਪਦਮਜੀਤ ਸਿੰਘ ਹਰਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਨੂੰ ਸੱਚੇ ਦਿਲ ਨਾਲ ਸਮਝਦੀ ਹੈ¢ ਗੁਰਦੀਪ ਸਿੰਘ ਭੋਲਾ ਅਤੇ ਪਦਮਜੀਤ ਸਿੰਘ ਹਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਹਿਤਾਂ ਲਈ ਖੜ੍ਹੀ ਰਹੀ ਹੈ ਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰ ਸਕਦੀ ਹੈ¢ ਪੰਜਾਬ ਦੀ ਅਸਲ ਤਰੱਕੀ ਅਤੇ ਖ਼ੁਸ਼ਹਾਲੀ ਸਿਰਫ਼ ਸੁਖਬੀਰ ਬਾਦਲ ਦੀ ਮਜ਼ਬੂਤ ਅਗਵਾਈ ਹੇਠ ਸੰਭਵ ਹੈ¢

Ad Position 22
No active advertisement
ਪਿਛਲੀ ਖ਼ਬਰ ਕੋਟਾਂ ਕਾਲਜ ਦੇ ਵਿਦਿਆਰਥੀਆਂ ਨੂੰ ਨੌਕਰੀਆਂ ਲੱਭਣ ਦੀ ਬਜਾਏ ਰੁਜ਼ਗਾਰ ਦਾਤਾ ਬਣਨ ਲਈ ਕੀਤਾ ਪ੍ਰੇਰਿਤ <br/> ਅਗਲੀ ਖ਼ਬਰ ਮੋਦੀ ਸਰਕਾਰ ਨੇ ਜੀ. ਐਸ. ਟੀ. ਦਰਾਂ ਘਟਾ ਕੇ ਦੇਸ਼ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ-ਭੰਡਾਰੀ <br/>
Ad Position 24