ਬੀਜਾ, 25 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਫੋਕਲ ਪੁਆਇੰਟ ਮਹਿਦੂਦਾਂ ਦੇ ਆੜ੍ਹਤੀਆਂ ਵਲੋਂ ਪ੍ਰਧਾਨ ਬਲਦੇਵ ਸਿੰਘ ਗਿੱਲ, ਯੂਥ ਵਿੰਗ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ ਤੇ ਦਿਲਬਾਗ ਸਿੰਘ ਕੁੱਬੇ, ਸੀਨੀਅਰ ਆਗੂ ਬੇਅੰਤ ਸਿੰਘ ਬਲਾਲਾ ਆਦਿ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਕਲ ਪੁਆਇੰਟ ਮਹਿਦੂਦਾਂ ਵਿਖੇ ਝੋਨੇ ਦੀ ਸੀਜ਼ਨ ਦੀ ਸ਼ੁਰੂ ਹੋਣ ਤੋਂ ਪਹਿਲਾਂ ਸ੍ਰੀ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਧਾਰਮਿਕ ਸਮਾਗਮ ਕਰਵਾਇਆ, ਜਿਸ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਬਾਬਾ ਰਣਧੀਰ ਸਿੰਘ ਲਲਾਂ ਕਲਾਂ ਵਾਲਿਆਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਮਾਗਮ ਤੋਂ ਉਪਰੰਤ ਸਾਰੇ ਆੜ੍ਹਤੀਆਂ ਨੇ ਇਕੱਠੇ ਹੋ ਕੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੰਬੰਧੀ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਵਿਚਾਰ ਵਟਾਂਦਰਾ ਕੀਤਾ | ਸਮਾਗਮ ਨੂੰ ਵੱਖ-ਵੱਖ ਆੜ੍ਹਤੀਆਂ ਵਲੋਂ ਸੰਬੋਧਨ ਕੀਤਾ | ਸਮਾਗਮ ਦੇ ਅੰਤ 'ਚ ਸਮਾਗਮ 'ਚ ਸ਼ਾਮਿਲ ਹੋਏ ਸਾਰੇ ਆੜ੍ਹਤੀਆਂ ਦਾ ਬਰਜਿੰਦਰ ਸਿੰਘ ਬੱਬਲੂ ਲੋਪੋਂ ਵਲੋਂ ਧੰਨਵਾਦ ਕੀਤਾ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਮਾਰਕੀਟ ਕਮੇਟੀ ਦੇ ਸਮਰਾਲਾ ਸੀਨੀਅਰ ਅਧਿਕਾਰੀ ਪ੍ਰਦੀਪ ਕੁਮਾਰ ਹਾਜ਼ਰ ਹੋਏ ਹਨ | ਪ੍ਰਧਾਨ ਬਲਦੇਵ ਸਿੰਘ ਗਿੱਲ, ਯੂਥ ਵਿੰਗ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ ਤੇ ਦਿਲਬਾਗ ਸਿੰਘ ਕੁੱਬੇ, ਸੀਨੀਅਰ ਆਗੂ ਬੇਅੰਤ ਸਿੰਘ ਬਲਾਲਾ ਆਦਿ ਨੇ ਸਾਂਝੇ ਤੌਰ 'ਤੇ ਕਿਹਾ ਕਿ ਆੜਤੀਆਂ ਨਾਲ ਹਰ ਸਮੇਂ ਖੜੇ੍ਹ ਹਨ ਕਿਸੇ ਵੀ ਆੜ੍ਹਤੀਏ ਨਾਲ ਇਸ ਸੀਜ਼ਨ 'ਚ ਪੰਜਾਬ ਸਰਕਾਰ ਤੇ ਸੰਬੰਧਿਤ ਅਧਿਕਾਰੀਆਂ ਵਲੋਂ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ | ਇਸ ਮੌਕੇ ਜਥੇਦਾਰ ਹਰਜੀਤ ਸਿੰਘ ਜਟਾਣਾ, ਪਰਮਿੰਦਰ ਸਿੰਘ ਖਹਿਰਾ, ਨਰਿੰਦਰ ਸਿੰਘ, ਗੱਗੀ ਸਿਰਥਲਾ, ਸੀਨਾ ਚੱਕ ਸਰਾਏ, ਅੰਮਿ੍ਤਪਾਲ ਸਿੰਘ ਟਮਕੌਦੀ, ਪ੍ਰਧਾਨ ਰਾਜਵੰਤ ਸਿੰਘ ਲੱਲ ਕਲਾਂ, ਰਾਣਾ ਜਟਾਣਾ, ਮਹਿੰਦਰ ਪਾਲ ਸਿੰਘ ਆਦਿ ਫੋਕਲ ਪੁਆਇੰਟ ਮਹਿਦੂਦਾਂ ਦੀ ਅਨਾਜ ਮੰਡੀ ਦੇ ਸਮੂਹ ਆੜ੍ਹਤੀਆ ਭਾਈਚਾਰਾ ਤੇ ਸਮੂਹ ਦੁਕਾਨਦਾਰ ਭਾਈਚਾਰਾ ਹਾਜ਼ਰ ਸਨ |