ਰਾੜਾ ਸਾਹਿਬ, 25 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)- ਗ੍ਰਾਮ ਪੰਚਾਇਤ ਪਿੰਡ ਸਿਆੜ੍ਹ ਵੱਲੋਂ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੀ ਰਹਿਨੁਮਾਈ ਹੇਠ ਤੇ ਸਰਪੰਚ ਲਵਪ੍ਰੀਤ ਕੌਰ ਦੀ ਅਗਵਾਈ ਹੇਠ ਪਿੰਡ ਸਿਆੜ੍ਹ ਵਿਖੇ 24 ਲੱਖ ਰੁ. ਦੀ ਲਾਗਤ ਨਾਲ ਪੰਚਾਇਤ ਘਰ ਬਣਾਇਆ ਜਾਵੇਗਾ | ਜਿਸ ਦਾ ਉਦਘਾਟਨ ਕਰਕੇ ਆਪ ਆਗੂ ਸਰਪੰਚ ਪਤੀ ਪ੍ਰਗਟ ਸਿੰਘ ਸਿਆੜ੍ਹ ਵੱਲੋਂ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸਮੇਂ ਪ੍ਰਗਟ ਸਿੰਘ ਸਿਆੜ੍ਹ ਨੇ ਕਿਹਾ ਕਿ 'ਆਪ' ਸਰਕਾਰ ਵੱਲੋਂ ਸੂਬੇ ਵਿਚ ਸਿਹਤ, ਸਿੱਖਿਆ ਦੇ ਨਾਲ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ | ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ | ਜਦਕਿ ਪਿੰਡਾਂ ਦੇ ਲੋਕਾਂ ਦੀ ਮੰਗ ਅਤੇ ਪਹਿਲ ਦੇ ਆਧਾਰ ਉੱਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਸ ਮੌਕੇ ਤੇ ਪੰਚ ਕੁਲਦੀਪ ਸਿੰਘ , ਪੰਚ ਮਨਪ੍ਰੀਤ ਸਿੰਘ, ਪੰਚ ਜਸਵੀਰ ਸਿੰਘ ਜੱਸੀ, ਪੰਚ ਜਸਪਾਲ ਸਿੰਘ, ਪੰਚ ਸਰਬਜੀਤ ਸਿੰਘ ਆਦਿ ਤੋਂ ਇਲਾਵਾ ਮੈਂਬਰ ਪੰਚਾਇਤ ਤੇ ਪਿੰਡ ਵਾਸੀ ਸਨ |