ਸਾਹਨੇਵਾਲ, 25 ਸਤੰਬਰ (ਹਨੀ ਚਾਠਲੀ)-ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਸਾਬਕਾ ਸੈਨਿਕਾਂ ਦੀ ਪਰਮਿੰਦਰ ਸਿੰਘ ਹਰਾ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਪਰਮਿੰਦਰ ਸਿੰਘ ਹਰਾ ਨੇ ਕਿਹਾ ਕਿ ਕਾਰਗਿਲ ਦੀ ਜੰਗ ਦੌਰਾਨ ਬਟਾਲੀਅਨ ਦੇ ਸ਼ਹੀਦ ਹੋਏ ਸੈਨਿਕਾਂ ਦੀ ਸ਼ਹਾਦਤ ਨੂੰ ਸਮਰਪਿਤ 5 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਸੰਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਕਰਨਲ ਜਗਦੀਪ ਸਿੰਘ, ਕੈਪਟਨ ਸੁਖਦੇਵ ਸਿੰਘ, ਕੈਪਟਨ ਬਲਜੀਤ ਸਿੰਘ, ਕੈਪਟਨ ਦੀਦਾਰ ਸਿੰਘ, ਕੈਪਟਨ ਸਵਰਨਜੀਤ ਸਿੰਘ, ਸੂਬੇਦਾਰ ਪਰਮਜੀਤ ਸਿੰਘ, ਨਾਇਬ ਸੂਬੇਦਾਰ ਹਰਬੰਸ ਸਿੰਘ, ਕੈਪਟਨ ਕਰਮ ਸਿੰਘ, ਹਵਲਦਾਰ ਪਰਮਿੰਦਰ ਸਿੰਘ ਹਰਾ, ਹਵਲਦਾਰ ਅਮਰੀਕ ਸਿੰਘ, ਹਵਲਦਾਰ ਜੋਗਾ ਸਿੰਘ, ਹਵਲਦਾਰ ਹਰਜੀਤ ਸਿੰਘ, ਸੂਬੇਦਾਰ ਸ਼ਮਸ਼ੇਰ ਸਿੰਘ, ਹਵਲਦਾਰ ਹਰਪਾਲ ਸਿੰਘ ਆਦਿ ਹਾਜ਼ਰ ਸਨ |