10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜੀ. ਐਸ. ਟੀ. 'ਚ ਨਵੇਂ ਸੁਧਾਰਾਂ ਨਾਲ ਭਾਰਤ ਦੇ ਹਰ ਵਰਗ ਨੂੰ ਵੱਡੀ ਰਾਹਤ ਮਿਲੇਗੀ- ਭਾਜਪਾ ਆਗੂ <br/>

Ad Position 21
No active advertisement
ਅਜੀਤ ਡੈਸਕ 26-09-2025
ਰਾੜਾ ਸਾਹਿਬ, 25 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਖੰਨਾ ਦੇ ਜਨਰਲ ਸਕੱਤਰ ਪਿ੍ੰਸੀਪਲ ਜਤਿੰਦਰ ਸ਼ਰਮਾ, ਜ਼ਿਲ੍ਹਾ ਉਪ ਪ੍ਰਧਾਨ ਡਾ. ਅਸ਼ੀਸ਼ ਸੂਦ ਤੇ ਭਾਜਪਾ ਦੇ ਮੰਡਲ ਪ੍ਰਧਾਨ ਜਗਤਾਰ ਸਿੰਘ ਕੁੱਕਾ ਕੱਦੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੀ ਐਸ. ਟੀ. 'ਚ ਕੀਤੇ ਗਏ ਨਵੇਂ ਸੁਧਾਰ ਸਲਾਘਾਯੋਗ ਉੱਦਮ ਹੈ ਜਿਸਦੀ ਪੂਰੇ ਦੇਸ਼ ਦੇ ਕੋਨੇ ਕੋਨੇ ਵਿਚ ਸ਼ਲਾਘਾ ਹੋ ਰਹੀ ਹੈ ਕਿਉਂਕਿ ਜੀ. ਐਸ. ਟੀ ਦੇ ਨਵੇਂ ਸੁਧਾਰਾਂ ਨਾਲ ਭਾਰਤ ਦੇ ਹਰ ਵਰਗ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਜੀ ਐਸ ਟੀ 'ਚ ਕੀਤੇ ਗਏ ਨਵੇਂ ਸੁਧਾਰਾਂ ਨਾਲ ਘਰ ਦੀ ਰਸੋਈ ਤੋਂ ਲੈ ਕੇ ਸਿੱਖਿਆ, ਸਿਹਤ ਅਤੇ ਰੁਜ਼ਗਾਰ, ਖੇਤੀਬਾੜੀ ਤੱਕ ਹਰ ਖੇਤਰ ਵਿਚ ਖ਼ੁਸ਼ਹਾਲੀ ਆਵੇਗੀ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਖਾਲੀ ਖਜਾਨੇ ਨੂੰ ਭਰਨ ਲਈ ਲਗਾਏ ਮੰਤਰੀ ਤੇ ਵਿਧਾਇਕ-ਮਦਨੀਪੁਰ <br/> ਅਗਲੀ ਖ਼ਬਰ ਬੂਟੇ ਲਗਾਉਣ ਦੀ ਮੁਹਿੰਮ ਦਾ ਕੀਤਾ ਆਗਾਜ਼ <br/>
Ad Position 24