10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 26-09-2025
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)-ਪੰਜਾਬੀ ਭਾਸ਼ਾ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ | ਪਿ੍ੰਸੀਪਲ ਡਾ. ਪੂਨਮ ਸ਼ਰਮਾ ਦੇ ਨਿਰਦੇਸ਼ਾਂ ਅਧੀਨ ਕਰਵਾਇਆ ਇਹ ਸਮਾਗਮ ਪੰਜਾਬੀ ਅਧਿਆਪਕ ਬਲਵਿੰਦਰ ਸਿੰਘ ਤੇ ਹਰਵਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ (ਹਾਊਸਾਂ) ਵਿਚ ਵੰਡ ਕੇ ਕਵਿਤਾਵਾਂ ਗਾਉਣ ਅਤੇ ਭਾਸ਼ਾਵਾਂ ਦੀ ਪੇਸ਼ਕਾਰੀ ਕਰਵਾ ਕੇ ਪੰਜਾਬੀ ਵਿਰਸੇ ਨੂੰ ਪ੍ਰੋਗਰਾਮ ਸਮਰਪਿਤ ਕੀਤਾ | ਸਕੂਲ ਦੇ ਵਿਦਿਆਰਥੀਆਂ 'ਚ ਭਾਸ਼ਾ ਪ੍ਰਤੀ ਗਹਿਰਾ ਲਗਾਅ ਉਭਾਰਿਆ, ਸਗੋਂ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਨਾਲ ਜੋੜ ਦਿੱਤਾ | ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਡਾ. ਪੂਨਮ ਸ਼ਰਮਾ ਨੇ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬੀ ਭਾਸ਼ਾ ਸਾਡੀਆਂ ਜੜ੍ਹਾਂ ਹਨ | ਇਸ ਵਿਸ਼ਵ ਪੰਜਾਬੀ ਦਿਵਸ 'ਤੇ ਅਸੀਂ ਨਾ ਸਿਰਫ਼ ਭਾਸ਼ਾ ਨੂੰ ਮਨਾਂ ਰਹੇ ਹਾਂ, ਸਗੋਂ ਆਪਣੇ ਸੰਸਕਿ੍ਤੀ ਨੂੰ ਜਿਊਾਦਾ ਰੱਖਣ ਦਾ ਸੰਕਲਪ ਲੈ ਰਹੇ ਹਾਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਆਪਣੀ ਮਾਂ ਬੋਲੀ ਨੂੰ ਅੰਗਰੇਜ਼ੀ ਤੇ ਹੋਰ ਭਾਸ਼ਾਵਾਂ ਨਾਲ ਜੋੜ ਕੇ ਵਿਸ਼ਵ ਪੱਧਰ 'ਤੇ ਲੈ ਜਾਣ | ਡਾ. ਸ਼ਰਮਾ ਨੇ ਸਕੂਲ ਦੀ ਭਾਸ਼ਾ ਨੀਤੀ ਬਾਰੇ ਵੀ ਵਿਸਥਾਰ ਨਾਲ ਦੱਸਿਆ ਕਿ ਕਿਵੇਂ ਪੰਜਾਬੀ ਨੂੰ ਰੋਜ਼ਾਨਾ ਕਲਾਸਾਂ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਦੀ ਸਿਰਜਣਾਤਕਤਾ ਵਧ ਰਹੀ ਹੈ | ਪਿ੍ੰਸੀਪਲ ਡਾ. ਪੂਨਮ ਸ਼ਰਮਾ ਨੇ ਅੰਤ 'ਚ ਸਭ ਦਾ ਧੰਨਵਾਦ ਕੀਤਾ ਤੇ ਅਗਲੇ ਸਾਲ ਵੀ ਅਜਿਹੇ ਪ੍ਰੋਗਰਾਮ ਨੂੰ ਹੋਰ ਵਿਸ਼ਾਲ ਬਣਾਉਣ ਦਾ ਵਾਅਦਾ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਸੈਂਟੀਨਲ ਸਕੂਲ ਹਮੇਸ਼ਾ ਆਪਣੇ ਵਿਦਿਆਰਥੀਆਂ ਨੂੰ ਭਾਸ਼ਾ, ਸੰਸਕਿ੍ਤੀ ਤੇ ਵਿਗਿਆਨ ਦੇ ਖੇਤਰ ਵਿਚ ਤਰੱਕੀ ਦੇਣ ਲਈ ਤਤਪਰ ਰਹਿੰਦਾ ਹੈ | ਇਸ ਸਮਾਗਮ ਨੇ ਸਪੱਸ਼ਟ ਕੀਤਾ ਕਿ ਪੰਜਾਬੀ ਭਾਸ਼ਾ ਸਾਡੇ ਲਈ ਸਿਰਫ਼ ਬੋਲੀ ਨਹੀਂ, ਸਗੋਂ ਸਾਡੀ ਜਾਨ ਅਤੇ ਪਹਿਚਾਣ ਹੈ |

Ad Position 22
No active advertisement
ਪਿਛਲੀ ਖ਼ਬਰ ਏ. ਐਸ. ਕਾਲਜ, ਖੰਨਾ ਦੇ ਅੰਗਰੇਜ਼ੀ ਵਿਭਾਗ ਵਿਚ 'ਇੰਗਲਿਸ਼ ਲਿਟਰੇਰੀ ਸੁਸਾਇਟੀ' ਦਾ ਉਦਘਾਟਨ <br/> ਅਗਲੀ ਖ਼ਬਰ ਪੰਜਾਬ ਸਰਕਾਰ ਨੇ ਖਾਲੀ ਖਜਾਨੇ ਨੂੰ ਭਰਨ ਲਈ ਲਗਾਏ ਮੰਤਰੀ ਤੇ ਵਿਧਾਇਕ-ਮਦਨੀਪੁਰ <br/>
Ad Position 24