ਮਾਛੀਵਾੜਾ ਸਾਹਿਬ, 25 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਫਰੈਂਡਜ਼ ਕਾਲੋਨੀ ਦੇ ਰਹਿਣ ਵਾਲੇ ਤੇ ਸਿੱਖ ਪ੍ਰਚਾਰਕ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਵਲੋਂ ਕੁੱਝ ਸਮਾਂ ਪਹਿਲਾਂ ਸਤਨਾਮ ਸਿੰਘ ਭਨਿਆਰੇ ਵਾਲਿਆਂ ਦਾ ਸਨਮਾਨ ਕੀਤਾ ਗਿਆ ਸੀ, ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ¢ ਇਸ ਵੀਡੀਓ ਕਾਰਨ ਉਨ੍ਹਾਂ ਸਿੱਖ ਸੰਗਤ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਹੱਥ ਜੋੜ ਮੁਆਫ਼ੀ ਮੰਗੀ ਹੈ¢ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਕਿਹਾ ਕਿ ਕਾਫ਼ੀ ਸਮਾਂ ਪਹਿਲਾਂ ਮੇਰੇ 'ਤੇ ਸਤਨਾਮ ਸਿੰਘ ਭਨਿਆਰੇ ਵਾਲਿਆਂ ਵਿਚਕਾਰ ਸੰਬੰਧਾਂ ਦੀ ਵੀਡੀਓ ਵਾਇਰਲ ਹੋਈ ਹੈ, ਜਿਸ ਸਬੰਧੀ ਉਹ ਸਿੱਖ ਸੰਗਤ ਨੂੰ ਬੇਨਤੀ ਕਰਦੇ ਹਨ ਕਿ ਮੈਂ ਜਾਣਬੁੱਝ ਕੇ ਗ਼ਲਤੀ ਨਹੀਂ ਕੀਤੀ¢ ਉਨ੍ਹਾਂ ਕਿਹਾ ਕਿ ਮੈਂ ਸਮੁੱਚੀ ਸੰਗਤ, ਖ਼ਾਲਸਾ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ¢ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕਦੇ ਵੀ ਉਹ ਜਾਣਬੁੱਝ ਕੇ ਅਜਿਹੀ ਗ਼ਲਤੀ ਨਹੀਂ ਕਰਨਗੇ ਕਿਉਂਕਿ ਉਹ ਕਦੇ ਵੀ ਸਿੱਖ ਸੰਗਤ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਹਰ ਨਹੀਂ ਹੋਏ¢ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਕਿਹਾ ਕਿ ਉਹ 69 ਸਾਲ ਤੋਂ ਅੰਮਿ੍ਤਧਾਰੀ ਹਨ ਅਤੇ ਸਿੱਖ ਸੰਘਰਸ਼ ਵਿਚ ਵੀ ਜੁਟੇ ਰਹੇ¢ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਕਿਹਾ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵੀ ਪੇਸ਼ ਹੋ ਕੇ ਭੁੱਲ ਬਖ਼ਸ਼ਾਉਣਗੇ¢