11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪ੍ਰੋ. ਚੀਮਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 26-09-2025
ਦੋਰਾਹਾ, 25 ਸਤੰਬਰ (ਮਨਜੀਤ ਸਿੰਘ ਗਿੱਲ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰੋਫੈਸਰ ਭੁਪਿੰਦਰ ਸਿੰਘ ਚੀਮਾ ਨੇ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਹੈ | ਪ੍ਰੋਫੈਸਰ ਚੀਮਾ ਨੇ ਦੋਵਾਂ ਹੀ ਆਗੂਆਂ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ 1600 ਕਰੋੜ ਦੀ ਮਾਲੀ ਮਦਦ ਦੇਣ ਬਦਲੇ ਧੰਨਵਾਦ ਕੀਤਾ ਅਤੇ ਪੰਜਾਬ ਦੇ ਦਰਦ ਨੂੰ ਸਮਝਣ ਲਈ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੀਤੀ ਸਹਾਇਤਾ ਬਦਲੇ ਉਨ੍ਹਾਂ ਦੀ ਸ਼ਲਾਘਾ ਕੀਤੀ | ਪ੍ਰੋਫੈਸਰ ਚੀਮਾ ਨੇ ਦੇਸ਼ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਜਾਣਕਾਰੀ ਦਿੱਤੀ ਕਿ ਸਰਹੱਦੀ ਸੂਬੇ ਪੰਜਾਬ ਨੇ ਹਮੇਸ਼ਾ ਹੀ ਆਪਣੀ ਧਰਤੀ 'ਤੇ ਜੰਗਾਂ ਯੁੱਧਾਂ ਦਾ ਸੰਤਾਪ ਹੰਢਾਇਆ ਹੈ ਅਤੇ ਦੇਸ਼ ਸਮੇਤ ਰਾਸ਼ਟਰ ਦੀ ਰੱਖਿਆ ਅਤੇ ਸੁਰੱਖਿਆ ਲਈ ਹਮੇਸ਼ਾ ਆਪਣਾ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਵਧੇਰੇ ਰੱਖਿਆ ਪ੍ਰਣਾਲੀ ਅਤੇ ਵਧੇਰੇ ਸਹੂਲਤਾਂ ਨਾਲ ਲੈਸ ਕਰਕੇ ਕੇਂਦਰ ਸਰਕਾਰ ਨੇ ਹਮੇਸ਼ਾ ਵਡਮੁੱਲਾ ਉਪਰਾਲਾ ਕੀਤਾ ਹੈ ਤੇ ਇਸ ਨੂੰ ਹੋਰ ਸਾਰਥਿਕ ਬਣਾਉਣ ਅਤੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਹੋਰ ਸਹੂਲਤਾਂ ਦੇਣ ਦੀ ਹਮੇਸ਼ਾ ਲੋੜ ਬਣੀ ਰਹਿੰਦੀ ਹੈ | ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰੋਫੈਸਰ ਚੀਮਾ ਦੀ ਹਰ ਗੱਲ ਨੂੰ ਬਹੁਤ ਹੀ ਗ਼ੌਰ ਨਾਲ ਸੁਣਿਆ ਅਤੇ ਕਿਹਾ ਕਿ ਪੰਜਾਬ ਦੇਸ਼ ਦਾ ਇੱਕ ਹਿੱਸਾ ਹੈ ਅਤੇ ਇਸ ਹਿੱਸੇ ਦੀ ਰੱਖਿਆ ਸੁਰੱਖਿਆ ਅਤੇ ਪਿਆਰ ਮੁਹੱਬਤ ਭਾਰਤੀ ਜਨਤਾ ਪਾਰਟੀ ਲਈ ਹਮੇਸ਼ਾ ਅਹਿਮ ਰਹੀ ਹੈ | ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਪ੍ਰੋਫੈਸਰ ਚੀਮਾ ਨੂੰ ਹਰਿਆਣਾ ਨਾਲ ਲੱਗਦੇ ਵੱਖ-ਵੱਖ ਇਲਾਕਿਆਂ ਵਿਚ ਹੜ੍ਹਾਂ ਦੀ ਮਾਰ ਅਤੇ ਪ੍ਰਭਾਵਿਤ ਖੇਤਰਾਂ ਵਿਚ ਪੰਜਾਬ ਨਾਲ ਇੱਕ ਮੁੱਠ ਹੋ ਕੇ ਸਹਿਯੋਗ ਦੇਣ ਦੀ ਵਚਨਵੱਤਾ ਦੁਹਰਾਈ |

Ad Position 22
No active advertisement
ਪਿਛਲੀ ਖ਼ਬਰ ਭਾਗਪੁਰ ਦੀ ਪੰਚਾਇਤ ਵਲੋਂ ਕਿਰਾਏਦਾਰਾਂ ਅਤੇ ਪ੍ਰਵਾਸੀਆਂ ਨੂੰ ਲੈ ਕੇ ਵੱਡਾ ਫ਼ੈਸਲਾ <br/> ਅਗਲੀ ਖ਼ਬਰ ਕੇਂਦਰ ਸਰਕਾਰ ਨੇ ਭੱਠਾ ਉਦਯੋਗ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ- ਹਰਜੰਟ ਬਲਾਲਾ <br/>
Ad Position 24