ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ 5 ਗ੍ਰਾਮ ਹੈਰੋਇਨ ਸਮੇਤ ਤਿੰਨ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐੱਸ. ਐੱਚ. ਓ. ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਸੂਚਨਾ ਮਿਲੀ ਕਿ ਰੋਹਿਤ ਕੁਮਾਰ ਵਾਸੀ ਪੀਰਖਾਨਾ ਰੋਡ ਖੰਨਾ, ਰਾਹੁਲ ਸ਼ਰਮਾ ਵਾਸੀ ਲਲਹੇੜੀ ਰੋਡ ਖੰਨਾ, ਨਵੀਨ ਕੁਮਾਰ ਵਾਸੀ ਆਜ਼ਾਦ ਨਗਰ ਖੰਨਾ ਜੋ ਨਸ਼ੇ ਕਰਨ ਦਾ ਆਦੀ ਹਨ | ਅੱਜ ਵੀ ਹੈਰੋਇਨ ਲੈ ਕੇ ਆਪਣੇ ਮੋਟਰਸਾਈਕਲ 'ਤੇ ਘੁੰਮ ਰਹੇ ਹਨ | ਪੁਲਿਸ ਨੇ ਕਾਰਵਾਈ ਕਰਦਿਆਂ ਕਥਿਤ ਦੋਸ਼ੀਆਂ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਧਾਰਾ 21/61/85 ਐਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |