ਕੁਹਾੜਾ, 26 ਸਤੰਬਰ (ਸੰਦੀਪ ਸਿੰਘ ਕੁਹਾੜਾ)-ਹੜ੍ਹਾਂ ਦੌਰਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕਾਂ ਦੀ ਦਿਲ ਖ਼ੋਲ ਕੇ ਕੀਤੀ ਗਈ ਸੇਵਾ ਨੇ ਸੂਬੇ ਦੇ ਲੋਕਾਂ ਦਾ ਮਨ ਮੋਹ ਲਿਆ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਕਾਲੀ ਆਗੂ ਐਸੀ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਇੰਜ. ਬਲਵਿੰਦਰ ਸਿੰਘ ਲਾਲਕਾ ਵੱਲੋਂ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਸੂਬੇ ਦੇ ਭੋਲੇ ਭਾਲੇ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਗੁਮਰਾਹ ਕਰ ਕੇ ਸੱਤਾ ਵਿੱਚ ਆਈ ਆਪ ਪਾਰਟੀ ਨੇ ਸੂਬੇ ਦੇ ਲੋਕਾਂ ਨੂੰ ਸਿਵਾਏ ਲਾਰਿਆਂ ਤੋਂ ਕੁੱਝ ਵੀ ਨਹੀਂ ਦਿੱਤਾ ਅਤੇ ਦੂਜੇ ਪਾਸੇ ਜਿੱਥੇ ਸੁਖਬੀਰ ਸਿੰਘ ਬਾਦਲ ਵੱਲੋਂ ਔਖੇ ਸਮੇਂ ਵਿਚ ਹੜ ਪੀੜਤ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀ ਹਰ ਪੱਖੋਂ ਕੀਤੀ ਗਈ ਮਦਦ ਨੂੰ ਦੇਖ ਕੇ ਸੂਬੇ ਵਿਚ ਹਰ ਪਾਸੇ ਬਾਦਲ ਪਰਿਵਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ, ਉੱਥੇ ਹੀ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਸਪੁੱਤਰ ਸਿਮਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੂਰੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹਰ ਪੱਖੋਂ ਨਿਰਵਿਘਨ ਸੇਵਾ ਜਾਰੀ ਰੱਖੀ ਗਈ¢ ਜਿਸ ਨੰੂ ਦੇਖਦਿਆਂ ਸੂਬੇ ਦੇ ਲੋਕਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਰਮਨ ਪਿਆਰਤਾ ਵਿਚ ਬਹੁਤ ਵਾਧਾ ਹੋਇਆ ਹੈ ਅਤੇ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿਚ ਦੇਖਣ ਲਈ ਤਤਪਰ ਹੋ ਚੁੱਕੇ ਹਨ¢