ਬੀਜਾ, 26 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੀ ਇੱਕੋ ਇੱਕ ਪਾਰਟੀ ਹੈ ਜਿਸ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ¢ ਗੁਰੂਆਂ ਦੇ ਦਰਸਾਏ ਹੋਏ ਮਾਰਗ 'ਤੇ ਚੱਲ ਕੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸੂਬੇ ਦੇ ਲੋਕਾਂ ਨਾਲ ਹਰ ਮੁਸ਼ਕਲ ਵਿਚ ਸਾਥ ਦਿੰਦਾ ਆ ਰਿਹਾ ਹੈ¢ ਉਸ ਅੰਦਰ ਪੰਜਾਬੀਆਂ ਦਾ ਦਰਦ ਛੁਪਿਆ ਹੋਇਆ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂਦਆਰਾ ਮੰਜੀ ਸਾਹਿਬ ਕੋਟਾਂ ਵਿਖੇ ਰੋਜ਼ਾਨਾ ਹੀ ਜੋੜੇ ਸਾਫ਼ ਕਰਨ ਦੀ ਸੇਵਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਹਰਮਿੰਦਰ ਸਿੰਘ ਮੰਡੇਰ ਸਰਕਲ ਪ੍ਰਧਾਨ ਪਾਇਲ ਨੇ ਇੱਕ ਮੁਲਾਕਾਤ ਦੌਰਾਨ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੁੱਚੀ ਲੀਡਰਸ਼ਿਪ ਨਾਲ ਸੂਬੇ ਅੰਦਰ ਆਏ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਜਾ ਕੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਨੇੜੇ ਹੋ ਕੇ ਦੇਖਿਆ ਹੀ ਨਹੀਂ, ਸਗੋਂ ਮੌਕੇ ਉੱਤੇ ਹੀ ਦਿਲ ਖ਼ੋਲ ਕੇ ਸਹਾਇਤਾ ਵੀ ਕੀਤੀ¢ ਅੱਜ ਹਰ ਵਰਗ ਵਲੋਂ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਟੀਮ ਦੀ ਸੇਵਾ ਭਾਵਨਾ ਦੀ ਤਾਰੀਫ਼ ਕੀਤੀ ਜਾ ਰਹੀ ਹੈ¢ ਉਨ੍ਹਾਂ ਨੇ ਆਖਿਆ ਕਿ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦੀ ਅਣਦੇਖੀ ਕਾਰਨ ਹੜ੍ਹ ਆਏ ਸਨ ਜਿਸ ਦਾ ਖ਼ਮਿਆਜ਼ਾ ਸੂਬੇ ਦੇ ਲੋਕਾਂ ਨੂੰ ਭੁਗਤਣਾ ਪਿਆ ਹੈ¢ ਜਦੋਂ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦੀ ਸੀ ਤੋਂ ਉਹ ਪਹਿਲਾ ਹੀ ਹੜ੍ਹਾਂ ਦੀ ਸਥਿਤੀ ਤੇ ਕਾਬੂ ਪਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਕਰ ਕੇ ਪ੍ਰਸ਼ਾਸਨ ਦੀਆਂ ਡਿਊਟੀਆਂ ਲਗਾ ਕੇ ਲੋਕਾਂ ਨੂੰ ਹੜ੍ਹਾਂ ਤੋਂ ਬਚਾ ਲੈਂਦੀ ਸੀ¢ ਪਰ ਸੂਬਾ ਸਰਕਾਰ ਸਥਿਤੀ ਨੂੰ ਕਾਬੂ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ | ਇਸ ਮੌਕੇ ਸੁਖਵਿੰਦਰ ਸਿੰਘ ਸੁੱਖਾ, ਇੰਦਰਜੀਤ ਸਿੰਘ ਤੂਰ, ਜੋਤੀ ਜਰਗ, ਅਮਨਦੀਪ ਸਿੰਘ ਲੇਲ੍ਹ, ਗੁਰਮੁਖ ਸਿੰਘ ਕੋਟ, ਗੁਰਪ੍ਰੀਤ ਸਿੰਘ ਸਿਆਣ ਆਦਿ ਹਾਜ਼ਰ ਸਨ¢