16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਗੁਰੂ ਨਾਨਕ ਕਾਲਜ ਦੇ ਐਨ. ਐੱਸ. ਐੱਸ. ਯੂਨਿਟ ਅਤੇ ਵਲੰਟੀਅਰ ਨੂੰ ਸਰਵੋਤਮ ਪ੍ਰਦਰਸ਼ਨ ਲਈ ਸਨਮਾਨ

Ad Position 21
No active advertisement
ਅਜੀਤ ਡੈਸਕ 27-09-2025
ਦੋਰਾਹਾ, 26 ਸਤੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਰਾਸ਼ਟਰੀ ਸੇਵਾ ਯੋਜਨਾ (ਐਨ. ਐੱਸ. ਐੱਸ) ਯੂਨਿਟ ਨੂੰ ਸਰਵੋਤਮ ਇਨਾਮ ਮਿਲਿਆ ਹੈ¢ ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਐਨ. ਐੱਸ. ਐੱਸ ਪ੍ਰੋਗਰਾਮ ਅਫ਼ਸਰ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਚੀਮਾ ਅਤੇ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ. ਐੱਸ. ਐੱਸ. ਯੂਨਿਟਾਂ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਕਮਿਊਨਿਟੀ ਸੇਵਾ ਅਤੇ ਸਮਾਜਿਕ ਤੇ ਵਾਤਾਵਰਨ ਜਾਗਰੂਕਤਾ ਲਈ ਗਤੀਵਿਧੀਆਂ ਵਿਚ ਹਿੱਸਾ ਲੈਂਦੇ ਹੋਏ, ਦੋਰਾਹਾ ਇਲਾਕੇ ਵਿਚ ਸਫ਼ਾਈ ਮੁਹਿੰਮਾਂ, ਪੌਦੇ ਲਗਾਉਣ, ਰੈਲੀਆਂ ਕੱਢ ਕੇ ਅਤੇ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ¢ ਕਾਲਜ ਦੇ ਇਸ ਯੋਗਦਾਨ ਨੂੰ ਦੇਖਦਿਆਂ ਪੰਜਾਬ ਯੂਨੀਵਰਸਿਟੀ ਦੇ ਰਾਸ਼ਟਰੀ ਸੇਵਾ ਯੋਜਨਾ ਵਿਭਾਗ ਵਲੋਂ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਐਨ. ਐੱਸ. ਐੱਸ. ਯੂਨਿਟ ਨੂੰ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਯੂਨਿਟ ਅਤੇ ਕਾਲਜ ਦੀ ਵਲੰਟੀਅਰ ਨਵਨੀਤ ਕੌਰ ਨੂੰ ਬੈੱਸਟ ਵਲੰਟੀਅਰ ਵਜੋਂ ਚੁਣਿਆ ਗਿਆ ਅਤੇ ਯੂਨੀਵਰਸਿਟੀ ਵਲੋਂ ਉਪ-ਕੁਲਪਤੀ ਪ੍ਰੋਫ਼ੈਸਰ ਰੇਨੂ ਵਿਜ, ਡੀਨ ਕਾਲਜ ਡਿਵੈਲਪਮੈਂਟ ਕਾਊਾਸਲ ਡਾ. ਰਵੀ ਇੰਦਰ ਸਿੰਘ ਅਤੇ ਐਨ. ਐੱਸ. ਐੱਸ. ਕੋਆਰਡੀਨੇਟਰ ਡਾ. ਪਰਵੀਨ ਗੋਇਲ, ਦੁਆਰਾ ਕਾਲਜ ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ ਅਤੇ ਐਨ. ਐੱਸ.. ਐੱਸ. ਪ੍ਰੋਗਰਾਮ ਅਫ਼ਸਰ ਡਾ. ਲਵਲੀਨ ਬੈਂਸ ਨੂੰ ਸਰਵੋਤਮਤਾ ਦੇ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ ਅਹੁਦੇਦਾਰਾਂ ਮੈਂਬਰਾਂ ਅਤੇ ਕਾਲਜ ਪਿ੍ੰਸੀਪਲ ਨੇ ਐਨ. ਐੱਸ. ਐੱਸ. ਦੀ ਸਮੁੱਚੀ ਟੀਮ ਅਤੇ ਐਨ. ਐੈੱਸ. ਐੈੱਸ. ਵਲੰਟੀਅਰਾਂ ਨੂੰ ਮੁਬਾਰਕਬਾਦ ਦਿੱਤੀ¢
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਜੇਲ੍ਹ ਭੇਜਣ ਦੀ ਹਦਾਇਤ ਮੰਦਭਾਗਾ ਫੁਰਮਾਨ-ਬਲਵੀਰ ਸਿੰਘ... ਅਗਲੀ ਖ਼ਬਰ ਦੇਸ਼ ਅੰਦਰ ਭਾਜਪਾ ਵਿਰੋਧੀ ਲਹਿਰ-ਜ਼ਿਲ੍ਹਾ ਪ੍ਰਧਾਨ ਲੱਖਾ
Ad Position 24