16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸੁਪਰੀਮ ਕੋਰਟ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਜੇਲ੍ਹ ਭੇਜਣ ਦੀ ਹਦਾਇਤ ਮੰਦਭਾਗਾ ਫੁਰਮਾਨ-ਬਲਵੀਰ ਸਿੰਘ ਰਾਜੇਵਾਲ

Ad Position 21
No active advertisement
ਅਜੀਤ ਡੈਸਕ 27-09-2025
ਬੀਜਾ, 26 ਸਤੰਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਕੋਟਾਂ ਵਿਖੇ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸ਼ੁਰੂ ਕਰਨ ਸਮੇਂ ਯੂਨੀਅਨ ਦੇ ਖ਼ਜ਼ਾਨਚੀ ਗੁਲਜ਼ਾਰ ਸਿੰਘ ਸਲੇਮਪੁਰ ਦੇ ਛੋਟੇ ਭਰਾ ਦੀ ਮੌਤ ਕਾਰਨ ਦੋ ਮਿੰਟ ਦਾ ਮੌਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ¢ ਮੀਟਿੰਗ ਵਿਚ ਸਰਬਸੰਮਤੀ ਨਾਲ ਸੁਪਰੀਮ ਕੋਰਟ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਜੇਲ੍ਹ ਭੇਜਣ ਦੀ ਹਦਾਇਤ ਨੂੰ ਪੰਜਾਬੀਆਂ ਨਾਲ ਵਿਤਕਰੇ ਵਾਲੀ ਅਤੇ ਮੰਦਭਾਗਾ ਫੁਰਮਾਨ ਗਰਦਾਨਿਆ ਗਿਆ¢ ਮਤੇ ਵਿਚ ਕਿਹਾ ਗਿਆ ਕਿ ਇੰਡਸਟਰੀ ਹਰ ਰੋਜ਼ ਪ੍ਰਦੂਸ਼ਣ ਫੈਲਾਉਂਦੀ ਹੈ | ਜਦ ਕਿ ਖੇਤੀ ਦਾ ਪ੍ਰਦੂਸ਼ਣ ਵਿਚ ਕੇਵਲ ਅੱਠ ਫ਼ੀਸਦੀ ਹਿੱਸਾ ਹੈ¢ ਸੁਪਰੀਮ ਕੋਰਟ 'ਤੇ ਸਵਾਲ ਕੀਤਾ ਗਿਆ ਕਿ ਕੀ ਉਹ ਇੰਡਸਟਰੀ ਵਾਲਿਆਂ ਅਤੇ ਹਰਿਆਣਾ, ਯੂ. ਪੀ., ਰਾਜਸਥਾਨ ਦੇ ਕਿਸਾਨਾਂ ਨੂੰ ਵੀ ਜੇਲ੍ਹ ਭੇਜਣ ਦੀ ਹਦਾਇਤ ਕਰੇਗੀ¢ ਫ਼ੈਸਲਾ ਹੋਇਆ ਕਿ ਪੰਜਾਬ ਦੇ ਕਿਸਾਨ ਕਿਸੇ ਦਿਨ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਵਿਰੁੱਧ ਦਿੱਲੀ ਵਿਖੇ ਰੋਸ ਧਰਨਾ ਵੀ ਦੇਣਗੇ¢ ਮੀਟਿੰਗ ਵਿਚ ਗੁਲਜ਼ਾਰ ਸਿੰਘ ਖ਼ਜ਼ਾਨਚੀ, ਸੁਖਵਿੰਦਰ ਸਿੰਘ, ਮੁਕੇਸ਼ ਚੰਦਰ ਅਤੇ ਕਸ਼ਮੀਰਾ ਸਿੰਘ ਜਟਾਣਾ ਸਾਰੇ ਮੀਤ ਪ੍ਰਧਾਨ, ਹਰਦੀਪ ਸਿੰਘ, ਉਂਕਾਰ ਸਿੰਘ ਅਗੌਲ ਅਤੇ ਰਜਿੰਦਰ ਸਿੰਘ ਕੋਟ ਪਨੈਚ ਜਨ. ਸਕੱਤਰ, ਘੁੰਮਣ ਸਿੰਘ ਰਾਜਗੜ੍ਹ ਅਤੇ ਮਨਮੋਹਨ ਸਿੰਘ ਤੋਂ ਇਲਾਵਾ ਗੁਰਮੀਤ ਸਿੰਘ ਕਪਿਆਲ, ਨਰਿੰਦਰ ਸਿੰਘ ਲੇਹਲਾਂ, ਕਿਰਪਾਲ ਸਿੰਘ ਸਿਆਉਂ, ਹਰਬੰਸ ਸਿੰਘ ਕੌੜਾ, ਮਨਪ੍ਰੀਤ ਸਿੰਘ ਸਿੱਧੂ, ਪ੍ਰਗਟ ਸਿੰਘ ਤਰਨਤਾਰਨ ਸਾਹਿਬ, ਪਲਵਿੰਦਰ ਸਿੰਘ ਮਠੌਲਾ, ਪ੍ਰਗਟ ਸਿੰਘ ਕੋਟ ਪਨੈਚ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਜ਼ਿਲਿ੍ਹਆਂ ਤੇ ਬਲਾਕਾਂ ਦੇ ਪ੍ਰਧਾਨ ਤੇ ਹੋਰ ਅਹੁਦੇਦਾਰ ਸ਼ਾਮਲ ਹੋਏ¢
Ad Position 22
No active advertisement
ਪਿਛਲੀ ਖ਼ਬਰ ਸਿਹਤ ਸੁਪਰਵਾਈਜ਼ਰਾਂ ਤੇ ਸਿਹਤ ਕਰਮਚਾਰੀਆਂ ਨੂੰ ਫੌਗਿੰਗ ਮਸ਼ੀਨਾਂ ਸੰਬੰਧੀ ਟ੍ਰੇਨਿੰਗ ਕਰਵਾਈ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਐਨ. ਐੱਸ. ਐੱਸ. ਯੂਨਿਟ ਅਤੇ ਵਲੰਟੀਅਰ ਨੂੰ ਸਰਵੋਤਮ ਪ੍ਰਦਰਸ਼ਨ ਲਈ ਸਨਮਾਨ
Ad Position 24