ਰਾੜਾ ਸਾਹਿਬ, 26 ਸਤੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿ੍ੰਸੀਪਲ ਡਾ. ਮੁਹੰਮਦ ਇਰਫਾਨ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਦੀ ਅਗਵਾਈ ਹੇਠ ਨੈਸ਼ਨਲ ਸਰਵਿਸ ਸਕੀਮ ਵਿਭਾਗ ਵਲੋਂ ਐਨ. ਐੱਸ. ਐੱਸ. ਫਾਊਾਡੇਸ਼ਨ ਡੇਅ ਮਨਾਇਆ ਗਿਆ¢ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਪ੍ਰੋ. ਮਨਜ਼ੂਰ ਹਸਨ, ਰਿਟਾ. ਐਨ. ਐੱਸ. ਐੱਸ. ਕੋਆਰਡੀਨੇਟਰ ਸਰਕਾਰੀ ਕਾਲਜ ਮਲੇਰਕੋਟਲਾ ਨੇ ਸ਼ਿਰਕਤ ਕੀਤੀ¢ ਉਨ੍ਹਾਂ ਨੇ ਪ੍ਰੋਗਰਾਮ ਅਫ਼ਸਰ ਵਜੋਂ ਆਪਣੀਆਂ ਪ੍ਰਾਪਤੀਆਂ ਦੱਸਦਿਆਂ ਵਲੰਟੀਅਰਾਂ ਨੂੰ ਸਮਾਜ ਸੇਵਾ ਵਿਚ ਵੱਧ ਚੜ੍ਹ ਕੇ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ¢ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਡਾ. ਮੁਜਾਹਿਦ ਹਸਨ, ਰਿਟਾਇਰਡ ਪਿ੍ੰਸੀਪਲ ਹਰਫ਼ ਕਾਲਜ ਮਲੇਰਕੋਟਲਾ ਨੇ ਵਲੰਟੀਅਰਾਂ ਨੂੰ ਐਨ. ਐੱਸ. ਐੱਸ. ਮੋਟੋ 'ਮੈਂ ਨਹੀਂ ਤੁਸੀਂ' ਨੂੰ ਬੜੇ ਸਲੀਕੇ ਨਾਲ ਪ੍ਰਭਾਸ਼ਿਤ ਕੀਤਾ¢ ਪਿ੍ੰਸੀਪਲ ਡਾ. ਮੁਹੰਮਦ ਇਰਫਾਨ ਨੇ ਮਹਿਮਾਨਾਂ ਦਾ ਸੁਆਗਤ ਕਰਦੇ ਹੋਏ ਐਨ. ਐੱਸ. ਐੱਸ. ਵਲੰਟੀਅਰਾਂ ਨੂੰ ਸਮਾਜ ਦਾ ਅਨਿੱਖੜਵਾਂ ਅੰਗ ਮੰਨਦੇ ਹੋਏ ਸਮਾਜਿਕ ਕਦਰਾਂ-ਕੀਮਤਾਂ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ¢ ਇਸ ਪ੍ਰੋਗਰਾਮ ਵਿਚ ਪ੍ਰੋ. ਗੁਰਦਿੱਤ ਸਿੰਘ ਵਾਈਸ ਪਿ੍ੰਸੀਪਲ, ਪ੍ਰੋ. ਇੰਦਰਪਾਲ ਸਿੰਘ, ਪ੍ਰੋਗਰਾਮ ਅਫ਼ਸਰ ਪ੍ਰੋ. ਜੋਗਿੰਦਰ ਸਿੰਘ, ਪ੍ਰੋ. ਮਨਿੰਦਰ ਸਿੰਘ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਰਾਜਵਿੰਦਰ ਕੌਰ ਅਤੇ ਦੀਪਕ ਹਾਜ਼ਰ ਰਹੇ¢ ਮੰਚ ਸੰਚਾਲਕ ਦੀ ਭੂਮਿਕਾ ਜਸਪ੍ਰੀਤ ਕੌਰ ਨੇ ਨਿਭਾਈ¢ ਇਸ ਪ੍ਰੋਗਰਾਮ ਦੀਆਂ ਸਭਿਆਚਾਰਕ ਗਤੀਵਿਧੀਆਂ ਵਿਚ ਲੋਕ ਨਾਚ ਅਤੇ ਗੀਤ ਸ਼ਾਮਲ ਕੀਤੇ ਗਏ¢