ਪਾਇਲ, 26 ਸਤੰਬਰ (ਰਜਿੰਦਰ ਸਿੰਘ)-ਇਥੋਂ ਨੇੜਲੇ ਪਿੰਡ ਬਰਮਾਲੀਪੁਰ ਵਿਖੇ ਸ਼ਹੀਦ ਰਾਮ ਦੇਹੜ ਦੀ ਯਾਦ 'ਚ 17ਵਾਂ ਤਿੰਨ ਦਿਨਾਂ ਸਾਲਾਨਾ ਜੋੜ ਮੇਲਾ 30 ਸਤੰਬਰ ਤੋਂ 2 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ | ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ ਤੇ ਬਾਬਾ ਜੀ ਦੇ ਸ਼ਰਧਾਲੂ ਪ੍ਰਬੰਧਾਂ 'ਚ ਜੁਟੇ ਹੋਏ ਹਨ | ਮੁੱਖ ਸੇਵਾਦਾਰ ਰਣਧੀਰ ਸਿੰਘ ਬਿੱਟੂ ਨੇ ਦੱਸਿਆ ਕਿ 30 ਸਤੰਬਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਬਰਮਾਲੀਪੁਰ ਵਿਖੇ ਸ੍ਰੀ ਅਖੰਡ ਸਾਹਿਬ ਆਰੰਭ ਹੋਣਗੇ | 1 ਅਕਤੂਬਰ ਨੂੰ ਸਾਮ 7 ਤੋਂ 9 ਵਜੇ ਤੱਕ ਬਾਬਾ ਰਣਜੀਤ ਸਿੰਘ ਘਲੋਟੀ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ 2 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਪੰਥ ਪ੍ਰਸਿੱਧ ਨੌਜਵਾਨ ਢਾਡੀ ਸੁਖਵਿੰਦਰ ਸਿੰਘ ਮੰਢਾਲੀ ਦਾ ਜਥਾ ਢਾਡੀ ਵਾਰਾਂ ਗਾਇਨ ਕਰੇਗਾ | ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ, ਜਗਤਾਰ ਸਿੰਘ ਖਰੜ, ਕੁਲਵੰਤ ਸਿੰਘ, ਗਗਨਦੀਪ ਸਿੰਘ, ਅਮਰਦੀਪ ਸਿੰਘ ਲਾਡੀ, ਬਹਾਦਰ ਸਿੰਘ ਪਾਲੀ, ਮਿ ਸੋਹਣ ਸਿੰਘ, ਰਾਜਿੰਦਰ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ, ਸੇਵਾ ਸਿੰਘ, ਲਖਵੀਰ ਸਿੰਘ, ਗੁਰਭਗਤ ਸਿੰਘ, ਇੰਦਰਜੀਤ ਸਿੰਘ, ਸੰਦੀਪ ਸਿੰਘ, ਬੂਟਾ ਸਿੰਘ, ਸੋਨਾ ਸਿੰਘ, ਹਰਨੂਰਦੀਪ ਸਿੰਘ, ਲਵਪ੍ਰੀਤ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |