ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਪੂਰੇ ਪੰਜਾਬ ਵਿਚ ਪਾਰਟੀ ਦੇ ਵਿਸਥਾਰ ਤੇ ਪ੍ਰਚਾਰ ਦੇ ਲਈ ਲੋਕਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ ਤੇ ਹਰ ਵਰਗ ਨੂੰ ਪਾਰਟੀ ਨਾਲ ਜੋੜਨ ਦੇ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਭਰਤੀ ਕਮੇਟੀ ਮੈਂਬਰ ਪੰਜਾਬ ਸੰਦੀਪ ਸਿੰਘ ਰੁਪਾਲੋਂ ਨੇ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਅਬਜ਼ਰਵਰ ਪਿ੍ਥੀਪਾਲ ਸਿੰਘ ਬਟਾਲਾ ਦੀ ਅਗਵਾਈ ਵਿਚ ਖੰਨਾ ਵਿਖੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਸਤਾਏ ਹੋਏ ਲੋਕਾਂ ਨੇ ਰਲ ਕੇ ਪੰਜਾਬ ਦੇ ਵਿੱਚ ਇੱਕ ਤੀਜਾ ਬਦਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰੂਪ ਵਿਚ ਬਣਾਇਆ ਸੀ | ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਸਭ ਤੋਂ ਵੱਡਾ ਧੋਖਾ ਕੀਤਾ ਹੈ | ਪੰਜਾਬ ਦੇ ਲੋਕਾਂ ਨੇ ਹੁਣ ਤੈਅ ਕਰ ਲਿਆ ਹੈ ਕਿ ਆਉਣ ਵਾਲੀ ਸਰਕਾਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਬਣਾ ਕੇ ਪੰਜਾਬ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਲੁਧਿਆਣਾ ਦੇ ਆਬਜ਼ਰਵਰ ਪਿ੍ਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਜਲਦ ਹੀ ਬਲਾਕਾਂ ਤੋਂ ਬਾਅਦ ਪਿੰਡਾਂ ਦੀਆਂ ਕਮੇਟੀਆਂ ਦੇ ਗਠਨ ਦਾ ਕੰਮ ਪੂਰਾ ਕੀਤਾ ਜਾਵੇਗਾ ਅਤੇ ਭਾਈ ਅੰਮਿ੍ਤਪਾਲ ਸਿੰਘ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਵਰਕਰਾਂ ਦਾ ਜੋਸ਼ ਦੇਖ ਕੇ ਇਹ ਗੱਲ ਤੈਅ ਹੈ ਕਿ 2027 'ਚ ਪੰਜਾਬ ਦੇ ਲੋਕ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਗੇ | ਇਸ ਮੌਕੇ ਨਵੇਂ ਬਲਾਕ ਮੈਂਬਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਨ੍ਹਾਂ ਵਿਚ ਬਲਾਕ ਦੋਰਾਹਾ ਤੋਂ ਕਮੇਟੀ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਬੇਗੋਵਾਲ, ਬਲਾਕ ਮਲੌਦ ਤੋਂ ਬੁੱਧ ਸਿੰਘ ਮਦਨੀਪੁਰ, ਬਲਾਕ ਪਾਇਲ ਤੋਂ ਦੀਦਾਰ ਸਿੰਘ ਰਾਣੋ, ਪ੍ਰੋਫੈਸਰ ਬਲਜੀਤ ਸਿੰਘ ਬੌਂਦਲੀ ਮੈਂਬਰ ਬਲਾਕ ਸਮਰਾਲਾ ਅਤੇ ਬਲਾਕ ਖੰਨਾ ਤੋਂ ਪਰਮਜੀਤ ਸਿੰਘ ਕੌੜੀ ਬਲਾਕ ਮੈਂਬਰ ਨਿਯੁਕਤ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਕਰਨੈਲ ਸਿੰਘ ਬਰਮਾਲੀਪੁਰ, ਸਰਬਜੀਤ ਸਿੰਘ ਸਮਰਾਲਾ, ਨੇਤਾ ਗਗਨਦੀਪ ਸਿੰਘ ਪਾਇਲ, ਦਰਸ਼ਨ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਬਲਰਾਜ ਸਿੰਘ ਧਾਲੀਵਾਲ, ਜ਼ਿਲ੍ਹਾ ਕਮੇਟੀ ਮੈਂਬਰ ਪਿ੍ਤਪਾਲ ਸਿੰਘ ਰੋੜ, ਜ਼ਿਲ੍ਹਾ ਲੁਧਿਆਣਾ ਕਮੇਟੀ ਮੈਂਬਰ ਕਿਰਪਾਲ ਸਿੰਘ ਕਪੂਰੀ, ਲੋਕੇਸ਼ ਕੁਮਾਰ ਖੰਨਾ, ਗੁਰਪ੍ਰੀਤ ਸਿੰਘ ਰਾਜਗੜ੍ਹ, ਨਵਦੀਪ ਸਿੰਘ ਖੰਨਾ, ਸਵਰਨ ਸਿੰਘ ਬਾਹੋਮਾਜਰਾ, ਭਗਤ ਸਿੰਘ ਮਾਛੀਵਾੜਾ, ਗੁਰਮੀਤ ਸਿੰਘ ਹਸਨਪੁਰ ਆਦਿ ਹਾਜ਼ਰ ਸਨ |