16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਝਾੜ ਸਾਹਿਬ ਕਾਲਜ ਵਿਖੇ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-09-2025
ਮਾਛੀਵਾੜਾ ਸਾਹਿਬ, 26 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇਲਾਕੇ ਦੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਝਾੜ ਸਾਹਿਬ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮੌਕੇ ਕਵਿਤਾ ਉਚਾਰਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ¢ ਕਾਲਜ ਪਿ੍ੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਅਤੇ ਆਈ. ਕਿਉ. ਏ. ਸੀ. ਦੇ ਸਹਿਯੋਗ ਨਾਲ ਕਾਲਜ ਦੀ ਪੰਜਾਬੀ ਸਾਹਿਤ ਸਭਾ ਦੇ ਇੰਚਾਰਜ ਜਸਵੀਰ ਕੌਰ ਅਤੇ ਪੰਜਾਬੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਗੁਰਮੁਖੀ ਪੈਂਤੀ ਅੱਖਰੀ, ਮੁਹਾਰਨੀ ਲਿਖਣ ਅਤੇ ਅੱਖਰ ਕਾਰੀ ਵਿਚ ਵੱਧ ਚੜ. ਕੇ ਹਿੱਸਾ ਲਿਆ¢ ਪੋਸਟਰ ਮੇਕਿੰਗ ਮੁਕਾਬਲੇ 'ਚ ਸਿਮਰਨਜੀਤ ਕੌਰ ਬੀ. ਏ. ਭਾਗ-3 ਨੇ ਪਹਿਲਾ, ਨਵਦੀਪ ਕੌਰ ਐੱਮ. ਏ. ਪੰਜਾਬੀ ਭਾਗ-1 ਅਤੇ ਸੁਖਪ੍ਰੀਤ ਕੌਰ ਬੀ. ਏ. ਭਾਗ-1 ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਜੈਸਮੀਨ ਕੌਰ ਐੱਮ. ਏ. ਪੰਜਾਬੀ ਭਾਗ ਦੂਜਾ ਨੇ ਕਵਿਤਾ ਉਚਾਰਨ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ¢ ਇਸ ਮੌਕੇ ਡਾ. ਮਹੀਪਿੰਦਰ ਕੌਰ ਮੁਖੀ ਪੰਜਾਬੀ ਵਿਭਾਗ ਨੇ ਸੰਤ ਬਾਬਾ ਪਿਆਰਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਚਮਕੌਰ ਸਾਹਿਬ ਵਿਚ ਕਰਵਾਏ ਵਿਸ਼ਵ ਪੰਜਾਬੀ ਦਿਵਸ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਸਬੰਧੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕੇ ਬਾਬਾ ਫਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ 'ਚੋਂ ਹਨ | ਜਿਨ੍ਹਾਂ ਦੀ ਬਾਣੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਸਤਿਕਾਰਿਆ ਗਿਆ ਹੈ ਅਤੇ ਉਨ੍ਹਾਂ ਦੇ ਆਗਮਨ ਪੁਰਬ 'ਤੇ ਵਿਸ਼ਵ ਪੰਜਾਬੀ ਦਿਵਸ ਮਨਾਉਣਾ ਬਹੁਤ ਸ਼ਲਾਘਾਯੋਗ ਹੈ¢
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਰ 'ਚੋਂ ਵੱਡੀ ਗਿਣਤੀ ਵਿਚ ਸੰਗਤਾਂ ਗੁ. ਨਗਰਾਸੂ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ-ਸੰਤ ਬੇਰ ਕਲਾਂ ਅਗਲੀ ਖ਼ਬਰ ਬਾਲ ਰਾਮਲੀਲ੍ਹਾ 'ਚ ਭਾਜਪਾ ਆਗੂ ਵਿਕਾਸ ਮਿੱਤਲ, ਸਤੀਸ਼ ਸਿੰਗਲਾ, ਅਸ਼ਵਨੀ ਸਿੰਗਲਾ ਨੇ ਸ਼ੁਰੂਆਤ ਕਰਵਾਈ
Ad Position 24