16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਦੇਸ਼ ਭਰ 'ਚੋਂ ਵੱਡੀ ਗਿਣਤੀ ਵਿਚ ਸੰਗਤਾਂ ਗੁ. ਨਗਰਾਸੂ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ-ਸੰਤ ਬੇਰ ਕਲਾਂ

Ad Position 21
No active advertisement
ਅਜੀਤ ਡੈਸਕ 27-09-2025
ਮਲੌਦ, 26 ਸਤੰਬਰ (ਸਹਾਰਨ ਮਾਜਰਾ)-ਪਵਿੱਤਰ ਅਸਥਾਨ ਸੱਚਖੰਡ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੀਆਂ ਸੰਗਤਾਂ ਨੂੰ ਸੁਵਿਧਾਵਾਂ ਦੇਣ ਲਈ ਰਸਤੇ ਵਿੱਚ ਸੁਸ਼ੋਭਿਤ ਗੁਰਦੁਆਰਾ ਦਮਦਮਾ ਸਾਹਿਬ ਨਗਰਾਸੂ ਵਿਖੇ ਲੋੜੀਂਦੇ ਸੋਹਣੇ ਪ੍ਰਬੰਧ ਕੀਤੇ ਗਏ ਹਨ¢ ਜਿੱਥੇ ਦੇਸ਼ ਭਰ ਵਿਚੋਂ ਸੰਗਤਾਂ ਵਿਸ਼ਰਾਮ ਅਤੇ ਹੋਰ ਸੇਵਾਵਾਂ ਦਾ ਲਾਭ ਲੈਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਪੁੱਜ ਰਹੀਆਂ ਹਨ ਅਤੇ ਨਤਮਸਤਕ ਹੋ ਰਹੀਆਂ ਹਨ¢ ਇਹ ਵਿਚਾਰ ਨਿਰਮਲ ਡੇਰਾ ਬੇਰ ਕਲਾਂ ਦੇ ਮੁੱਖ ਸੇਵਾਦਾਰ ਸੰਤ ਬੇਅੰਤ ਸਿੰਘ ਲੰਗਰਾਂ ਵਾਲੇ ਅਤੇ ਸੰਤ ਸੁਖਦੇਵ ਸਿੰਘ ਕਾਰ ਸੇਵਾ ਵਾਲਿਆਂ ਨੇ ਪ੍ਰਗਟਾਏ¢ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਫ਼ਲਸਫ਼ਾ ਅਮਨ ਸ਼ਾਂਤੀ, ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੁਨੇਹਾ ਦਿੰਦਾ ਹੈ¢ ਇਸ ਲਈ ਹਰ ਵਰਗ, ਹਰ ਧਰਮ ਦੀਆਂ ਸੰਗਤਾਂ ਨੂੰ ਅਥਾਹ ਪਿਆਰ ਸਤਿਕਾਰ ਦਿੱਤਾ ਜਾਂਦਾ ਹੈ¢ ਸੰਤ ਬੇਰ ਕਲਾਂ ਨੇ ਦੱਸਿਆ ਕਿ ਗੁਰਦੁਆਰਾ ਦਮਦਮਾ ਸਾਹਿਬ ਨਗਰਾਸੂ ਵਿਖੇ ਵੱਖ ਵੱਖ ਥਾਵਾਂ ਤੋਂ ਸੰਗਤਾਂ ਰਾਸ਼ਨ, ਬਾਲਣ ਅਤੇ ਹੋਰ ਲੋੜੀਂਦੀ ਸਮਗਰੀ ਆਦਿ ਲੈ ਕੇ ਆ ਰਹੀਆਂ ਹਨ¢ ਜਿਸ ਨਾਲ ਸ਼ਰਧਾਲੂਆਂ ਲਈ ਲੰਗਰ ਸੇਵਾ ਚਲਾਈ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 27 ਸਾਲਾਂ ਤੋਂ ਸੰਗਤਾਂ ਦੀ ਸੇਵਾ ਵਿਚ ਜੁਟੇ ਨਿਰਮਲ ਡੇਰਾ ਬੇਰ ਕਲਾਂ ਵਲੋਂ ਡੇਰੇ ਦੇ ਬਾਨੀ ਮਹਾਂਪੁਰਖ ਬਾਬਾ ਠਾਕੁਰ ਗੁਲਾਬ ਸਿੰਘ ਜੀ ਦੀ ਬੰਦਗੀ ਸੇਵਾ ਸਿਮਰਨ ਸਦਕਾ ਨਿਰਮਲ ਡੇਰਾ ਬੇਰ ਵਲੋਂ ਸੰਗਤਾਂ ਲਈ ਲਗਾਤਾਰ 5 ਮਹੀਨੇ ਨਿਰੰਤਰ ਲੰਗਰ ਸੇਵਾ, ਦਵਾਈਆਂ, ਰਿਹਾਇਸ਼ ਅਤੇ ਕਥਾ ਕੀਰਤਨ ਦੀਆਂ ਸੇਵਾਵਾਂ ਆਦਿ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ¢ ਰਿਹਾਇਸ਼ ਲਈ 100 ਸ਼ਾਨਦਾਰ ਕਮਰੇ, ਸਾਫ਼ ਸੁਥਰੇ ਪਖਾਨੇ, 24 ਘੰਟੇ ਲੰਗਰਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ¢ ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਕਾਰ ਸੇਵਾ, ਲੰਗਰ ਸੇਵਾਵਾਂ ਵਿਚ ਯੋਗਦਾਨ ਪਾ ਸਕਦਾ ਹੈ¢ ਇਸ ਮੌਕੇ ਭਾਈ ਸਵਰਨਜੀਤ ਸਿੰਘ ਸੋਨੀ, ਭਾਈ ਵਾਹਿਗੁਰੂ ਸਿੰਘ, ਭਾਈ ਸਤਨਾਮ ਸਿੰਘ, ਪਰਗਟ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਹਰਜਿੰਦਰ ਸਿੰਘ, ਲਾਲ ਸਿੰਘ, ਭੋਲਾ ਸਿੰਘ, ਸੁਖਦੇਵ ਸਿੰਘ, ਜਗਰੂਪ ਸਿੰਘ, ਫ਼ਰਮਾਨ ਸਿੰਘ, ਰਾਜਿੰਦਰ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਧਮੋਟ ਕਲਾਂ 'ਚ ਕਣਕ ਦੀ ਫ਼ਸਲ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਝਾੜ ਸਾਹਿਬ ਕਾਲਜ ਵਿਖੇ ਪੰਜਾਬੀ ਦਿਵਸ ਮਨਾਇਆ
Ad Position 24