ਮਾਛੀਵਾੜਾ ਸਾਹਿਬ, 27 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਸੀ. ਐੱਚ. ਸੀ. ਮਾਛੀਵਾੜਾ ਸਾਹਿਬ ਅਤੇ ਇਸ ਅਧੀਨ ਆਉਂਦੇ ਸਿਹਤ ਕੇਂਦਰਾਂ 'ਚ ਹਲ਼ਕਾਅ ਰੋਗ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ¢ ਐੱਸ. ਐੱਮ. ਓ. ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਹਲਕਾਅ ਰੋਗ ਬਹੁਤ ਹੀ ਖ਼ਤਰਨਾਕ ਰੋਗ ਹੈ, ਜਿਸ ਸਬੰਧੀ ਸਾਨੂੰ ਬਹੁਤ ਸੁਚੇਤ ਰਹਿਣ ਦੀ ਲੋੜ ਹੁੰਦੀ ਹੈ | ਇਸ ਲਈ ਜਾਨਵਰ ਦੇ ਕੱਟਣ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ | ਖ਼ਾਸ ਤੌਰ 'ਤੇ ਕੁੱਤੇ ਦੇ ਕੱਟਣ ਨੂੰ ਇਸ ਦਾ ਛੇਤੀ ਤੋਂ ਛੇਤੀ ਡਾਕਟਰੀ ਇਲਾਜ ਕਰਵਾਉਣਾ ਚਾਹੀਦਾ ਹੈ ¢ ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਹਲਕਾਅ ਰੋਗ ਦਾ ਇਲਾਜ ਸਰਕਾਰੀ ਹਸਪਤਾਲ ਮਾਛੀਵਾੜਾ ਸਾਹਿਬ 'ਚ ਮੁਫ਼ਤ ਕੀਤਾ ਜਾਂਦਾ ਹੈ¢ ਇਸ ਮੌਕੇ ਕੁਲਵੀਰ ਕੌਰ, ਮਨਮੋਹਨ ਸਿੰਘ, ਪਰਮਵੀਰ ਸਿੰਘ, ਸਰਬਜੀਤ ਸਿੰਘ ਅਤੇ ਗੁਰਜੀਤ ਕੌਰ ਏ. ਐਨ. ਐੱਮ. ਤੋਂ ਇਲਾਵਾ ਆਸ਼ਾ ਵਰਕਰ ਹਾਜ਼ਰ ਸਨ¢