21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪਿੰਡ ਮਾਣਕੀ ਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ

Ad Position 21
No active advertisement
ਅਜੀਤ ਡੈਸਕ 28-09-2025
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ)-ਸਮਰਾਲਾ ਹਲਕੇ ਦੇ ਪਿੰਡ ਮਾਣਕੀ ਨਿਵਾਸੀਆਂ ਵਲੋਂ ਧਰਨਾ ਲਗਾ ਇਨਸਾਫ਼ ਨਾ ਮਿਲਣ 'ਤੇ ਪੰਜਾਬ ਸਰਕਾਰ, ਸਮਰਾਲਾ ਦੇ ਵਿਧਾਇਕ ਅਤੇ ਪੁਲਿਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਧਰਨਾ ਲਾਉਣ ਵਾਲਿਆਂ ਨੇ ਕਿਹਾ ਕਿ ਮਾਣਕੀ ਪਿੰਡ ਵਿਚ ਦਲਿਤ ਭਾਈਚਾਰੇ ਨਾਲ ਹੋਈ ਧੱਕੇਸ਼ਾਹੀ ਦਾ ਇਨਸਾਫ਼ ਨਹੀਂ ਮਿਲਿਆ | ਐਸ. ਐਸ. ਪੀ. ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਦੇ ਪਿੰਡ ਵਾਸੀਆਂ ਨੇ ਦੋਸ਼ ਲਗਾਏ ਕਿ ਦਲਿਤ ਭਾਈਚਾਰੇ ਵੱਲ ਧੱਕੇ ਨਾਲ ਪੰਚਾਇਤ ਵਿਧਾਇਕ ਦੀ ਸ਼ਹਿ 'ਤੇ ਗੰਦੇ ਪਾਣੀ ਦੀ ਨਿਕਾਸੀ ਕੀਤੀ ਜਾ ਰਹੀ ਹੈ, ਜਿਸ ਨਾਲ ਸਾਡੇ ਪਾਸੇ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ, ਜਿਸ 'ਤੇ ਅਸੀਂ ਇਤਰਾਜ਼ ਕੀਤਾ ਤਾਂ ਮਹਿਲਾਵਾਂ ਨਾਲ ਕੁੱਟਮਾਰ ਕਰ ਬਦਸਲੂਕੀ ਕੀਤੀ ਗਈ, ਜਿਸ ਦਾ ਇਨਸਾਫ਼ ਨਹੀਂ ਮਿਲ ਰਿਹਾ ਹੈ | ਇਸ 'ਤੇ ਦਲਿਤ ਆਗੂਆਂ ਨੇ ਵੀ ਸਰਕਾਰ ਅਤੇ ਪ੍ਰਸ਼ਾਸਨ 'ਤੇ ਸਵਾਲ ਚੁੱਕੇ | ਦੂਜੇ ਪਾਸੇ ਇਸ ਪ੍ਰਦਰਸ਼ਨ 'ਤੇ ਖੰਨਾ ਦੇ ਡੀ. ਐਸ. ਪੀ. ਅੰਮਿ੍ਤਪਾਲ ਸਿੰਘ ਭਾਟੀ ਨੇ ਧਰਨਾਕਾਰੀਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ ਅਤੇ ਕਿਹਾ ਇਹ ਮਾਮਲਾ ਸਮਰਾਲਾ ਦਾ ਹੈ ਅਤੇ ਸ਼ਿਕਾਇਤ ਡੀ. ਐਸ. ਪੀ. ਦਫ਼ਤਰ ਸਮਰਾਲਾ ਨੂੰ ਭੇਜ ਮਾਮਲੇ ਦੀ ਜਾਂਚ ਕਰਵਾ ਬਣਦੀ ਕਾਰਵਾਈ ਕਰਵਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਟਕਸਾਲੀ ਆਗੂ ਰਜਿੰਦਰ ਸਿੰਘ ਮਣਕੂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ ਅਗਲੀ ਖ਼ਬਰ ਖੰਨਾ ਮੰਡੀ 'ਚ ਸਬਜ਼ੀਆਂ ਮਹਿੰਗੀਆਂ, ਗਾਹਕੀ ਘੱਟ
Ad Position 24