ਸਿੱਧਵਾਂ ਬੇਟ, 27 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਇੱਥੋਂ ਕੁਝ ਮੀਲ ਦੂਰ ਪਿੰਡ ਸੋਢੀਵਾਲ ਦੇ ਬਾਹਰਵਾਰ ਪਹਿਲੀ ਅਤੇ ਛੇਵੀਂ ਪਾਤਿਸ਼ਾਹੀ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲ (ਗਿੱਦੜਵਿੰਡੀ) ਵਿਖੇ ਵਿੱਦਿਆ ਮਾਰਤੰਡ ਬਾਬਾ ਹਰਨੇਕ ਸਿੰਘ ਦੀ 7ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਪੰਜ ਰੋਜ਼ਾ ਧਾਰਮਿਕ ਸਮਾਗਮ ਪੂਰੀ ਧੂਮਧਾਮ ਅਤੇ ਸ਼ਰਧਾਪੂਰਵਕ ਸ਼ੁਰੂ ਹੋ ਗਏ ਹਨ | ਹੋਰ ਜਾਣਕਾਰੀ ਦਿੰਦੇ ਹੋਏ ਇਸ ਪਵਿੱਤਰ ਅਸਥਾਨ ਦੀ ਸੇਵਾ ਸੰਭਾਲ ਕਰ ਰਹੇ ਗੁਰੂ ਹਰਿਗੋਬਿੰਦ ਟਰੱਸਟ ਦੇ ਪ੍ਰਧਾਨ ਭਾਈ ਜਗਰਾਜ ਸਿੰਘ ਜਨੇਤਪੁਰਾ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਸਮਾਗਮਾਂ ਤਹਿਤ ਅੱਜ ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਆਰੰਭ ਹੋਈ ਹੈ, ਜਿਨ੍ਹਾਂ ਦੇ 29 ਸਤੰਬਰ, ਦਿਨ ਸੋਮਵਾਰ ਨੂੰ ਭੋਗ ਪਾਏ ਜਾਣਗੇ | ਜਦਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਦੂਜੀ ਲੜੀ ਦੇ ਭੋਗ 1 ਅਕਤੂਬਰ, ਦਿਨ ਬੁੱਧਵਾਰ ਨੂੰ ਪਾਏ ਜਾਣਗੇ | ਅਰਦਾਸ ਉਪਰੰਤ ਸਜਾਏ ਜਾਣ ਵਾਲੇ ਦੀਵਾਨਾਂ ਵਿਚ ਬਾਬਾ ਜਗਰਾਜ ਸਿੰਘ ਨਾਨਕਸਰ, ਭਾਈ ਮੁਹੱਬਤਪ੍ਰੀਤ ਸਿੰਘ ਲੀਲਾਂ, ਭਾਈ ਗੁਰਮੇਲ ਸਿੰਘ ਮੁੱਖ ਗ੍ਰੰਥੀ, ਢਾਡੀ ਜੱਥਾ ਬੀਬੀ ਕਿਰਨਜੀਤ ਕੌਰ ਖਾਲਸਾ, ਬੀਬੀ ਗੁਰਦੀਪ ਕੌਰ ਨੀਟੂ ਬਰਨਾਲਾ, ਬੀਬੀ ਗਗਨਦੀਪ ਕੌਰ ਖ਼ਾਲਸਾ, ਸਾਰੰਗੀ ਮਾਸਟਰ ਲਖਵੀਰ ਸਿੰਘ ਸੋਹਲ ਦਾ ਢਾਡੀ ਜਥਿਆਂ ਤੋਂ ਇਲਾਵਾ ਕਈ ਹੋਰ ਢਾਡੀ ਤੇ ਕਵੀਸ਼ਰੀ ਜਥੇ ਜੁੜੀਆਂ ਸੰਗਤਾਂ ਨੰ ਸਿੱਖੀ ਦੇ ਵਡਮੁੱਲੇ ਇਤਿਹਾਸ ਤੋਂ ਜਾਣੂ ਕਰਵਾਉਣਗੇ | ਉਨ੍ਹਾਂ ਇਹ ਵੀ ਦੱਸਿਆ ਕਿ 29 ਅਤੇ 30 ਸਤੰਬਰ ਦੀ ਰਾਤ 7 ਤੋਂ 8 ਵਜੇ ਤੱਕ ਭਾਈ ਮੁਹੱਬਤਪ੍ਰੀਤ ਸਿੰਘ ਦਾ ਰਾਗੀ ਜਥਾ ਹਾਜ਼ਰੀ ਭਰੇਗਾ | ਇਸ ਮੌਕੇ ਟਰੱਸਟ ਦੇ ਸਕੱਤਰ ਭਾਈ ਤੇਜਿੰਦਰ ਸਿੰਘ ਲੋਧੀਵਾਲ, ਖ਼ਜ਼ਾਨਚੀ ਭਾਈ ਕੁਲਵਿੰਦਰ ਸਿੰਘ ਲੀਲਾਂ ਮੇਘ ਸਿੰਘ, ਮੈਂਬਰ ਭਾਈ ਗੁਰਮੁੱਖ ਸਿੰਘ ਸ਼ੇਖਦੌਲਤ, ਸਮਸੇਰ ਸਿੰਘ ਸਦਰਪੁਰਾ, ਚਰਨ ਸਿੰਘ ਸੋਢੀਵਾਲ, ਕੁਲਦੀਪ ਸਿੰਘ ਗਿੱਦੜਵਿੰਡੀ, ਜਸਵੰਤ ਸਿੰਘ ਮਲਸੀਹਾਂ ਬਾਜਣ, ਕਰਮਜੀਤ ਸਿੰਘ ਜਨੇਤਪੁਰਾ, ਜਗਮੋਹਨ ਸਿੰਘ ਸੋਢੀਵਾਲ ਆਦਿ ਨੇ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀ ਭਰਕੇ ਸੇਵਾ ਵਿਚ ਹਿੱਸਾ ਪਾਇਆ |