22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਿੱਧਵਾਂ ਕਾਲਜ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਵਲੋਂ ਪ੍ਰਸਾਰ ਭਾਸ਼ਨ

Ad Position 21
No active advertisement
ਅਜੀਤ ਡੈਸਕ 28-09-2025
ਚੌਂਕੀਮਾਨ, 27 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਨਾਮਵਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵੂਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਕਾਮਰਸ ਅਤੇ ਮੈਨੇਜ਼ਮੈਂਟ ਵਿਭਾਗ ਵਲੋਂ 'ਇੰਟਰਪ੍ਰਨਿਓਰਸ਼ਿਪ' ਵਿਸ਼ੇ 'ਤੇ ਪ੍ਰਸਾਰ ਭਾਸ਼ਣ ਆਯੋਜਿਤ ਕੀਤਾ ਗਿਆ | ਇਸ ਪ੍ਰਸਾਰ ਭਾਸ਼ਣ ਵਿਚ ਮੁੱਖ ਬੁਲਾਰੇ ਸ਼੍ਰੀ ਐੱਮ.ਕੇ. ਸ਼੍ਰੀਵਾਸਤਵ ਗਰੁੱਪ ਪ੍ਰਧਾਨ/ਐੱਚ.ਆਰ ਐਡਮਨੀਸਟਰੇਸ਼ਨ, ਮਾਈਲਸਟੋਨ ਗਿਅਰਜ਼ ਪ੍ਰਾਈਵੇਟ ਲਿਮਿਟਡ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਉਨ੍ਹਾਂ ਨੂੰ ਨਿੱਘੀ ਜੀ ਆਇਆ ਕਹਿੰਦਿਆਂ ਪੌਦਾ ਭੇਟ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ | ਮੁੱਖ ਬੁਲਾਰੇ ਨੇ ਵਿਦਿਆਰਥਣਾਂ ਨੂੰ ਸੰਬੋਧਿਤ ਕਰਦਿਆਂ ਨਿੱਜੀ ਕਾਰੋਬਾਰ ਦੇ ਹੁਨਰ, ਨਵੀਨਤਾ ਅਤੇ ਕਾਰੋਬਾਰ ਵਿਚ ਵਾਧੇ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਰਾਸ਼ਟਰ ਨਿਰਮਾਣ ਵਿਚ ਔਰਤ ਦੀ ਭੂਮਿਕਾ, ਨਾਰੀ ਸਸ਼ਕਤੀਕਰਨ, ਆਰਥਿਕ ਸੁਤੰਤਰਤਾ ਅਤੇ ਉਦਮੱਤਾ ਰਾਹੀਂ ਹੋਣ ਵਾਲੇ ਵਾਧੇ ਸੰਬੰਧੀ ਪੱਖਾਂ ਨੂੰ ਪ੍ਰੇਰਨਾਦਾਇਕ ਸ਼ਬਦਾਂ ਰਾਹੀਂ ਪ੍ਰਗਟਾਇਆ | ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਪ੍ਰਮੁੱਖ ਵਕਤਾ ਦਾ ਧੰਨਵਾਦ ਪ੍ਰਗਟ ਕਰਦਿਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੁਆਰਾ ਦਿੱਤੀ ਮੂਲਵਾਨ ਜਾਣਕਾਰੀ ਹਿੱਤ ਕਾਰਜ ਕਰਨ ਲਈ ਪ੍ਰੇਰਿਤ ਕੀਤਾ | ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਹਰਵਿੰਦਰ ਕੌਰ ਨੇ ਪ੍ਰਮੁੱਖ ਵਕਤਾ ਦਾ ਰਸਮੀ ਤੌਰ 'ਤੇ ਧੰਨਵਾਦ ਪ੍ਰਗਟ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਦਾਣਾ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਅਗਲੀ ਖ਼ਬਰ ਮਾਤਾ ਇੰਦਰਜੀਤ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ
Ad Position 24