15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਵਿਖੇ ਦੀਵਾਲੀ ਸਮਾਗਮ

Ad Position 21
No active advertisement
ਅਜੀਤ ਡੈਸਕ 20-10-2025
ਸਾਹਨੇਵਾਲ, 19 ਅਕਤੂਬਰ (ਹਨੀ ਚਾਠਲੀ)-ਕਲਗ਼ੀਧਰ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਵਿਚ ਅੱਜ ਬੰਦੀ ਛੋੜ ਦਿਵਸ ਅਤੇ ਦੀਵਾਲੀ ਨੂੰ ਮੁੱਖ ਰੱਖਦੇ ਹੋਏ ਸਮਾਰੋਹ ਮਨਾਇਆ ਗਿਆ¢ ਇਸ ਸਮਾਰੋਹ ਦੀ ਸ਼ੁਰੂਆਤ 'ਸਵੇਰ ਦੀ ਸਭਾ' ਰਾਹੀਂ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਅਤੇ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ¢ ਸਕੂਲ ਦੇ ਪ੍ਰਾਇਮਰੀ ਅਤੇ ਸੀਨੀਅਰ ਵਿਭਾਗਾਂ ਵਲੋਂ ਦੀਵਾਲੀ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ¢ ਉਨ੍ਹਾਂ ਵਲੋਂ ਕਾਗ਼ਜ਼ ਨਾਲ ਮੋਮਬੱਤੀਆਂ ਬਣਾਉਣ, ਕਲੇਅ ਨਾਲ ਦੀਵੇ, ਪੇਪਰ ਲਾਲਟੈਨ, ਸ਼ੁੱਭ ਲਾਭ, ਵਾਲ ਹੈਂਗਿੰਗ, ਤੋਰਣ ਆਦਿ ਦੇ ਮੁਕਾਬਲਿਆਂ ਵਿਚ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਵਧ ਚੜ੍ਹ ਕੇ ਹਿੱਸਾ ਲਿਆ ¢ ਸਕੂਲ ਮੈਨੇਜਮੈਂਟ ਦੇ ਵਿਸ਼ੇਸ਼ ਉਪਰਾਲੇ ਤਹਿਤ ਵਿਦਿਆਰਥੀਆਂ ਨੰੂ 'ਈਕੋ ਫਰੈਂਡਲੀ' ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕਰਦੇ ਹੋਏ ਜਾਗਰੂਕਤਾ ਵੀਡੀਓ ਦੀ ਸੁਚੱਜੀ ਪੇਸ਼ਕਾਰੀ ਕਰਵਾਈ ਗਈ¢ ਇਸ ਮੌਕੇ 'ਤੇ 'ਲਾਈਟ ਅਪ ਦਾ ਡਾਰਕਨੈੱਸ: ਸੈਲੀਬਰੇਟ ਗਰੀਨ ਦੀਵਾਲੀ-2025' ਵਿਸ਼ੇ ਤਹਿਤ ਕਰਵਾਏ ਗਏ ਹਾਊਸ ਬੋਰਡ ਦੇ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ¢ ਸਕੂਲ ਵਿਚ ਵਿਸ਼ੇਸ਼ ਤੌਰ 'ਤੇ ਰੰਗੋਲੀ ਬਣਾਉਣ ਦੇ ਮੁਕਾਬਲਿਆਂ ਵਿਚ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਵਲੋਂ ਵਧ ਚੜ੍ਹ ਕੇ ਹਿੱਸਾ ਲਿਆ ਗਿਆ¢ ਮੁਕਾਬਲੇ 'ਚ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਇਨਾਮ ਦਿੱਤੇ ਗਏ ¢ ਬੱਚਿਆਂ ਨੇ ਆਪਣੀਆਂ ਆਪਣੀਆਂ ਕਲਾਸਾਂ ਨੂੰ ਹੱਥਾਂ ਨਾਲ ਬਣਾਈਆਂ ਲੜੀਆਂ, ਦੀਵੇ ਅਤੇ ਸਜਾਵਟੀ ਚੀਜ਼ਾਂ ਨਾਲ ਸਜਾਉਂਦੇ ਹੋਏ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ¢ ਇਸ ਮੌਕੇ ਤਹਿਤ ਸਕੂਲ ਦੇ ਮੈਨੇਜਰ ਲਖਵੀਰ ਸਿੰਘ ਹਰਾ, ਪਿ੍ੰਸੀਪਲ ਭੁਪਿੰਦਰਜੀਤ ਕੌਰ ਬੇਦੀ ਅਤੇ ਵਾਈਸ ਪਿ੍ੰਸੀਪਲ ਖੁਸ਼ਵੰਤ ਸਿੰਘ ਗਿੱਲ ਵਲੋਂ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ 'ਗਰੀਨ ਤੇ ਕਲੀਨ ਦੀਵਾਲੀ ਮਨਾਓ, ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਓ' ਸੁਨੇਹੇ ਤਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ¢ ਇਸ ਮੌਕੇ 'ਤੇ ਪਿ੍ੰਸੀਪਲ ਭੁਪਿੰਦਰਜੀਤ ਕੌਰ ਬੇਦੀ ਅਤੇ ਮੈਨੇਜਰ ਲਖਵੀਰ ਸਿੰਘ ਹਰਾ ਵਲੋਂ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ ਨੂੰ ਆਪਣੀ ਜ਼ਿੰਦਗੀ 'ਚੋਂ ਕੱਢ ਕੇ ਸਚਾਈ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ ¢
Ad Position 22
No active advertisement
ਪਿਛਲੀ ਖ਼ਬਰ ਲੱਖਾ ਪਾਇਲ ਵਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਅਗਲੀ ਖ਼ਬਰ ਸਚਦੇਵਾ ਪਬਲਿਕ ਸਕੂਲ ਸਾਹਨੇਵਾਲ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾ ਇਆ
Ad Position 24