ਰਾੜਾ ਸਾਹਿਬ, 19 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)- ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਲਾਕੇ ਦੇ ਲੋਕਾਂ ਨੂੰ ਦੀਵਾਲੀ 'ਤੇ ਬੰਦੀ ਛੋੜ ਦਿਵਸ ਅਤੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਂਝੀਵਾਲਤਾ ਦਾ ਪ੍ਰਤੀਕ ਹੈ ਅਤੇ ਤਿਉਹਾਰ ਸਾਡੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵਚਨਬੱਧ ਹੈ |