ਮਾਛੀਵਾੜਾ ਸਾਹਿਬ, 19 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਲੋਕ ਦੀਵਾਲੀ ਦਾ ਪਵਿੱਤਰ ਦਿਹਾੜਾ ਸੁਰੱਖਿਅਤ ਢੰਗ ਨਾਲ ਪ੍ਰਦੂਸ਼ਣ ਰਹਿਤ ਮਨਾਉਣ ਤਾਂ ਜੋ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ¢ ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਬਲੀਏਵਾਲ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਆੜ੍ਹਤੀ ਅਰਵਿੰਦਰਪਾਲ ਵਿੱਕੀ, ਸਾਬਕਾ ਚੇਅਰਮੈਨ ਤੇ ਆੜ੍ਹਤੀ ਸ਼ਕਤੀ ਆਨੰਦ, ਸ਼ਹਿਰੀ ਪ੍ਰਧਾਨ ਕਾਂਗਰਸ ਕਪਿਲ ਆਨੰਦ, ਬਾਬਾ ਲਾਭ ਸਿੰਘ ਸ਼ਤਾਬਗੜ੍ਹ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਦੀਵਾਲੀ ਇੱਕ ਖ਼ੁਸ਼ੀਆਂ ਤੇ ਖੇੜਿਆਂ ਭਰਿਆ ਤਿਉਹਾਰ ਹੈ ਕਿਉਂਕਿ ਇਸ ਮੌਕੇ ਭਗਵਾਨ ਸ੍ਰੀ ਰਾਮ 14 ਸਾਲਾਂ ਦਾ ਬਨਵਾਸ ਕੱਟ ਕੇ ਵਾਪਸ ਪਰਤੇ ਸਨ | ਉੱਥੇ ਇਸ ਦਿਨ ਨੂੰ ਬੰਦੀ ਛੋੜ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ ਕਿਉਂਕਿ ਇਸ ਦਿਨ ਗੁਰੂ ਹਰਗੋਬਿੰਦ ਸਾਹਿਬ ਜੀ ਨੇ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ 'ਚੋਂ ਆਜ਼ਾਦ ਕਰਵਾਇਆ ਸੀ¢ ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦੇ ਲੋਕ ਭਾਈਚਾਰਕ ਏਕਤਾ ਦਾ ਸਬੂਤ ਦਿੰਦਿਆਂ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਉਂਦੇ ਹਨ¢ ਉਕਤ ਆਗੂਆਂ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਮੌਕੇ ਕੀਤੀ ਜਾਂਦੀ ਬੇਤਹਾਸ਼ਾ ਆਤਿਸ਼ਬਾਜ਼ੀ ਵਾਤਾਵਰਨ ਲਈ ਘਾਤਕ ਸਾਬਤ ਹੋ ਰਹੀ ਹੈ ਅਤੇ ਮਨੁੱਖਤਾ ਲਈ ਵੀ ਇਹ ਨੁਕਸਾਨਦੇਹ ਹੈ | ਇਸ ਲਈ ਸਾਨੂੰ ਮਿਲ ਕੇ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ¢