12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੁਲਿਸ ਵਲੋਂ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਬਾਰੇ ਸੁਚੇਤ ਕਰਨ ਲਈ ਮੁਹਿੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 01-11-2025
ਅਹਿਮਦਗੜ੍ਹ, 31 ਅਕਤੂਬਰ (ਰਵਿੰਦਰ ਪੁਰੀ)-ਸਥਾਨਕ ਪੁਲਿਸ ਵੱਲੋਂ ਨੌਜਵਾਨਾਂ ਤੇ ਵਿਦਿਆਰਥੀਆਂ ਵਿਚ ਨਸ਼ਿਆਂ ਸਮੇਤ ਸਮਾਜਿਕ ਕੁਰੀਤੀਆਂ ਨੂੰ ਤਿਆਗ ਕੇ ਅਤੇ ਪੜ੍ਹਾਈ ਨੂੰ ਸਮਰਪਿਤ ਹੋ ਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ¢ ਐੱਸ. ਐੱਸ. ਪੀ. ਗਗਨ ਅਜੀਤ ਸਿੰਘ ਦੀ ਰਹਿਨੁਮਾਈ ਹੇਠ ਐੱਸ. ਪੀ. ਰਾਜਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਮੁਹਿੰਮ ਦੀ ਸ਼ੁਰੂਆਤ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੀ ਗਈ¢ ਇਸ ਮੌਕੇ ਐੱਸ. ਪੀ. ਰਾਜਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨੌਜਵਾਨਾਂ ਅਤੇ ਖ਼ਾਸ ਕਰ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸੇਵਨ, ਹਿੰਸਾ, ਲੜਕੀਆਂ ਨਾਲ ਛੇੜਛਾੜ ਅਤੇ ਅਣਅਧਿਕਾਰਤ ਵਾਹਨ ਨਾ ਚਲਾਉਣ ਲਈ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ¢ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੁਚੇਤ ਕੀਤਾ ਕਿ ਉਹ ਨਸ਼ਾ ਤਸਕਰਾਂ ਸਮੇਤ ਸਮਾਜ ਵਿਰੋਧੀ ਤੱਤਾਂ ਦੇ ਮਨਸੂਬਿਆਂ ਦਾ ਸ਼ਿਕਾਰ ਨਾ ਹੋਣ ਅਤੇ ਅਨੁਸ਼ਾਸਨ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ. ਐੱਸ. ਪੀ. ਸੁਖਦੇਵ ਸਿੰਘ, ਐੱਸ. ਐੱਚ. ਓ. ਸਦਰ ਪੁਸ਼ਪਿੰਦਰ ਸਿੰਘ, ਐੱਸ. ਐੈੱਚ. ਓ. ਸਿਟੀ ਗੁਰਵਿੰਦਰ ਸਿੰਘ ਸੰਧੂ, ਸਾਬਕਾ ਪ੍ਰਧਾਨ ਨਗਰ ਕੌਂਸਲ ਰਵਿੰਦਰ ਪੁਰੀ ਅਤੇ ਪਿ੍ੰਸੀਪਲ ਵਿਨੈ ਗੋਇਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਸੇਂਟ ਮਦਰ ਟੈਰੇਸਾ ਪਬਲਿਕ ਸਕੂਲ, ਖੰਨਾ ਵਲੋਂ ਸਰਦਾਰ ਵੱਲਭ ਭਾਈ ਪਟੇਲ ਜਯੰਤੀ 'ਤੇ 'ਏਕਤਾ ਦੌੜ' ਕਰਵਾਈ ਅਗਲੀ ਖ਼ਬਰ ਸਕੂਲੀ ਵਿਦਿਆਰਥੀਆਂ ਨੇ ਮੈਰਾਥਨ ਦੌੜ ਲਗਾਈ
Ad Position 24