ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਚ ਅੱਜ ਭਾਰਤ ਦੇ 'ਲੋਹ ਪੁਰਸ਼' ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਈ ਗਈ¢ ਇਸ ਮੌਕੇ 'ਰਾਸ਼ਟਰੀ ਏਕਤਾ ਦਿਵਸ' ਦੇ ਤਹਿਤ ਕਈ ਗਤੀਵਿਧੀਆਂ ਕਰਵਾਈਆਂ ਗਈਆਂ | ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸਰਦਾਰ ਪਟੇਲ ਦੇ ਜੀਵਨ 'ਤੇ ਆਧਾਰਿਤ ਭਾਸ਼ਣਾਂ, ਕਵਿਤਾਵਾਂ ਅਤੇ ਦੇਸ਼-ਭਗਤੀ ਭਰੇ ਗੀਤਾਂ ਨਾਲ ਕੀਤੀ ਗਈ | ਇਸ ਮੌਕੇ ਸਕੂਲ ਵਿਚ 'ਏਕਤਾ ਦੀ ਦੌੜ' ਵੀ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ¢ ਇਸ ਦੌੜ ਦਾ ਮਕਸਦ ਵਿਦਿਆਰਥੀਆਂ ਵਿਚ ਏਕਤਾ, ਅਨੁਸ਼ਾਸਨ ਅਤੇ ਟੀਮ ਸਪਿਰਿਟ ਨੂੰ ਉਤਸ਼ਾਹਿਤ ਕਰਨਾ ਸੀ¢ ਸਕੂਲ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਸਰਦਾਰ ਪਟੇਲ ਦੇ ਆਦਰਸ਼ਾਂ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਈ ਰੱਖਣ ਵਿਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ¢ ਪਿ੍ੰਸੀਪਲ ਅੰਜੂ ਭਾਟੀਆ ਨੇ ਕਿਹਾ ਕਿ ਏਕਤਾ ਹੀ ਸਾਡੀ ਤਾਕਤ ਹੈ, ਅਤੇ ਸਰਦਾਰ ਪਟੇਲ ਨੇ ਆਪਣੇ ਕਰਮਾਂ ਨਾਲ ਇਹ ਸਾਬਤ ਕੀਤਾ ਕਿ ਮਿਲਜੁਲ ਕੇ ਹੀ ਦੇਸ਼ ਅੱਗੇ ਵਧ ਸਕਦਾ ਹੈ¢ ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ¢