12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੁਲਿਸ ਥਾਣਾ ਮਲੌਦ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਚੰਗੀ ਸਿਹਤ ਲਈ ਮੈਰਾਥਨ ਦੌੜ ਕਰਵਾਈ

Ad Position 21
No active advertisement
ਅਜੀਤ ਡੈਸਕ 01-11-2025
ਮਲੌਦ, 31 ਅਕਤੂਬਰ (ਸਹਾਰਨ ਮਾਜਰਾ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੈੱਸ. ਪੀ. ਦੀਆਂ ਹਦਾਇਤਾਂ ਅਨੁਸਾਰ ਪੁਲਿਸ ਥਾਣਾ ਮਲੌਦ ਵਲੋਂ ਐੱਸ. ਐੱਚ. ਓ. ਚਰਨਜੀਤ ਸਿੰਘ ਦੀ ਅਗਵਾਈ ਹੇਠ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀ. ਸੈਕੰ. ਸਕੂਲ ਮਲੌਦ (ਲੜਕੇ) ਦੇ ਕਾਰਜਕਾਰੀ ਪਿ੍ੰ. ਕੁਲਵਿੰਦਰ ਕੌਰ ਤੇ ਸਮੁੱਚੇ ਸਟਾਫ਼ ਮੈਂਬਰਾਂ ਦੇ ਸਹਿਯੋਗ ਸਦਕਾ ਬੱਚਿਆਂ ਦੀ ਮੈਰਾਥਨ ਦੌੜ ਕਰਵਾਈ ਗਈ, ਜਿਸ ਦਾ ਮੁੱਖ ਮਨੋਰਥ ਉਨ੍ਹਾਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਨਸ਼ਿਆਂ ਦੇ ਕੋਹੜ ਤੋਂ ਕੋਹਾਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਦੌੜ 'ਚ ਕਰੀਬ 100 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ, ਜਿਨ੍ਹਾਂ ਨਾਲ ਖ਼ੁਦ ਐੱਸ. ਐੱਚ. ਓ. ਚਰਨਜੀਤ ਸਿੰਘ, ਕਾਂਸਟੇਬਲ ਲਕਸ਼ਦੀਪ ਸਿੰਘ, ਮੁੱਖ ਮੁਨਸ਼ੀ ਹਰਮਿੰਦਰ ਸਿੰਘ, ਥਾਣੇਦਾਰ ਗੁਰਮੀਤ ਸਿੰਘ, ਥਾਣੇਦਾਰ ਜਗਪ੍ਰੀਤ ਸਿੰਘ, ਕਾਂਸਟੇਬਲ ਰਾਜਵਿੰਦਰ ਸਿੰਘ, ਕਾਂਸਟੇਬਲ ਕਰਮਜੀਤ ਸਿੰਘ, ਸੀਨੀਅਰ ਕਾਂਸਟੇਬਲ ਨਵਪ੍ਰੀਤ ਸਿੰਘ, ਸੀਨੀਅਰ ਕਾਂਸਟੇਬਲ ਲਕਸ਼ਦੀਪ ਸਿੰਘ (ਉੱਘੇ ਗੀਤਕਾਰ), ਸੀਨੀਅਰ ਕਾਂਸਟੇਬਲ ਜਗਦੀਪ ਕੌਰ, ਕਾਂਸਟੇਬਲ ਰੋਹਿਤ ਸਿੰਘ ਅਤੇ ਜਗਜੀਤ ਸਿੰਘ ਤੇ ਹੋਰ ਪੁਲਿਸ ਮੁਲਾਜ਼ਮਾਂ ਵਲੋਂ ਵੀ ਇਸ ਦੌੜ ਵਿਚ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਐੱਸ. ਐੱਚ. ਓ. ਚਰਨਜੀਤ ਸਿੰਘ ਨੇ ਕਿਹਾ ਕਿ ਨਸ਼ੇ ਸਾਡੇ ਜੀਵਨ ਲਈ ਬੇਹੱਦ ਘਾਤਕ ਹਨ, ਜਿਸ ਨਾਲ ਜਿਥੇ ਸਾਡੀ ਸਿਹਤ ਨੂੰ ਵੱਡਾ ਨੁਕਸਾਨ ਪੁੱਜਦਾ ਹੈ, ਉਥੇ ਹੀ ਆਰਥਿਕ ਪੱਖੋਂ ਨੁਕਸਾਨ ਹੋਣ ਨਾਲ ਸਾਡੇ ਘਰਾਂ ਦੀ ਆਰਥਿਕ ਹਾਲਤ ਡਾਵਾਂਡੋਲ ਹੋ ਜਾਂਦੀ ਹੈ | ਇਸ ਮੌਕੇ ਥਾਣਾ ਮਲੌਦ ਵਲੋਂ ਸਾਰੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ | ਉਪਰੰਤ ਕਾਰਜਕਾਰੀ ਪਿ੍ੰ. ਕੁਲਵਿੰਦਰ ਕੌਰ ਨੇ ਪੁਲਿਸ ਪ੍ਰਸ਼ਾਸਨ ਮਲੌਦ ਤੇ ਜ਼ਿਲ੍ਹਾ ਖੰਨਾ ਦਾ ਧੰਨਵਾਦ ਕੀਤਾ | ਉਨ੍ਹਾਂ ਥਾਣਾ ਮੁਖੀ ਕੋਲ ਮੰਗ ਰੱਖੀ ਕਿ ਸਕੂਲ ਛੁੱਟੀ ਦੌਰਾਨ ਤੇ ਸਵੇਰ ਸਮੇਂ ਪੁਲਿਸ ਮੁਲਾਜ਼ਮਾਂ ਵਲੋਂ ਨਿਗਰਾਨੀ ਰੱਖੀ ਜਾਵੇ | ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਭਾ ਘਲੋਟੀ ਦੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਨੇ ਬਾਜ਼ੀ ਮਾਰੀ ਅਗਲੀ ਖ਼ਬਰ ਸੇਂਟ ਮਦਰ ਟੈਰੇਸਾ ਪਬਲਿਕ ਸਕੂਲ, ਖੰਨਾ ਵਲੋਂ ਸਰਦਾਰ ਵੱਲਭ ਭਾਈ ਪਟੇਲ ਜਯੰਤੀ 'ਤੇ 'ਏਕਤਾ ਦੌੜ' ਕਰਵਾਈ
Ad Position 24