ਰਾੜਾ ਸਾਹਿਬ, 31 ਅਕਤੂਬਰ (ਪ੍ਰੀਤਮ ਸਿੰਘ ਮੁਕੰਦਪੁਰੀ)-ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਐਨ. ਪੀ. ਐੱਸ. ਪੀੜਤ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਜਸਵੀਰ ਸਿੰਘ ਤਲਵਾੜਾ, ਸੁਖਜੀਤ ਸਿੰਘ, ਬਿਕਰਮਜੀਤ ਸਿੰਘ ਕੱਦੋਂ, ਵਰਿੰਦਰ ਵਿੱਕੀ, ਗੁਰਦੀਪ ਸਿੰਘ ਚੀਮਾ ਤੇ ਸੰਗਤ ਰਾਮ ਦੀ ਅਗਵਾਈ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ, ਜੋ ਕਿ ਬੇਸਿੱਟਾ ਰਹੀ | ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਤੋਂ ਸਰਕਾਰ ਪੂਰੀ ਤਰਾਂ ਭੱਜ ਗਈ ਹੈ | ਇਸ ਲਈ ਸਮੂਹ ਐਨ. ਪੀ. ਐੱਸ. ਪੀੜਤ ਮੁਲਾਜ਼ਮਾਂ 2 ਨਵੰਬਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਦਿੱਤੇ ਝੰਡਾ ਮਾਰਚ ਵਿਚ ਵੱਧ ਚੜ ਕੇ ਸ਼ਮੂਲੀਅਤ ਕਰਨਗੇ | ਇਹ ਝੰਡਾ ਮਾਰਚ ਝਬਾਲ ਕੋਲ ਬਾਬਾ ਬੁੱਢਾ ਸਾਹਿਬ ਜੀ ਦੇ ਗੁਰਦੁਆਰੇ ਦੀ ਪਾਰਕਿੰਗ ਤੋਂ ਸ਼ੁਰੂ ਹੋ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸੰਧੂ ਦੀ ਕੋਠੀ ਤੱਕ ਜਾਵੇਗਾ ਤੇ ਉਮੀਦਵਾਰ ਦਾ ਘਿਰਾਓ ਕੀਤਾ ਜਾਵੇਗਾ ¢