11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਮੀਟਿੰਗ ਭਲਕੇ

Ad Position 21
No active advertisement
ਅਜੀਤ ਡੈਸਕ 01-11-2025
ਜੋਧਾਂ, 31 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦਿਹਾੜੇ ਸਬੰਧੀ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ 2 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸਰਕਟ ਹਾਊਸ ਲੁਧਿਆਣਾ ਵਿਖੇ ਹੋ ਰਹੀ ਹੈ¢ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ, ਚੇਅਰਮੈਨ ਜਥੇਦਾਰ ਜਗਰੂਪ ਸਿੰਘ ਅਤੇ ਕੈਪਟਨ ਮਲਕੀਤ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਛਪਾਏ ਪੋਸਟਰਾਂ ਵਗ਼ੈਰਾ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਦਿੱਲੀ ਚਾਂਦਨੀ ਚੌਕ ਤੋਂ ਸੀਸ ਲਿਆਉਣ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਦੀ ਕੁਰਬਾਨੀ ਨੂੰ ਅਣਗੌਲਿਆ ਕੀਤਾ ਗਿਆ ਹੈ, ਜਿਸ ਕਾਰਨ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਣੇ ਅਨਜਾਣੇ ਹੋਈ ਗ਼ਲਤੀ ਤੋਂ ਜਾਣੂ ਕਰਵਾਉਣ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਨੇ ਸਹੋਦਿਆ ਇੰਟਰ ਸਕੂਲ ਹੈਂਡਬਾਲ ਟੂਰਨਾਮੈਂਟ ਦੀ ਕੀਤੀ ਮੇਜ਼ਬਾਨੀ ਅਗਲੀ ਖ਼ਬਰ ਨਿਰਮਲੇ ਸੰਪਰਦਾਇ ਵਲੋਂ ਲੋਹਟਬੱਦੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ 19 ਨੂੰ
Ad Position 24