ਬੀਜਾ, 31 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮਿ੍ਤਸਰ ਸਾਹਿਬ) ਦੇ ਵਿਦਿਆਰਥੀਆਂ ਦੁਆਰਾ ਪਿ੍ੰਸੀਪਲ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਕਰਵਾਏ ਗਏ ਦੋ ਦਿਨਾਂ ਅੰਤਰ ਕਾਲਜ ਭਾਰ ਚੁੱਕਣ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ ¢ ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ , ਚੰਡੀਗੜ੍ਹ ਵਿਚ 29 ਅਤੇ 30 ਅਕਤੂਬਰ ਨੂੰ ਅੰਤਰ ਕਾਲਜ ਭਾਰ ਚੁੱਕਣ ਮੁਕਾਬਲੇ ਕਰਵਾਏ ਗਏ, ਜਿਸ ਦੇ ਪਹਿਲੇ ਦਿਨ ਕੋਟਾਂ ਕਾਲਜ ਦੇ ਲੜਕਿਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਅਕਾਸ਼ਦੀਪ ਸਿੰਘ ਤੇ ਸੁਨੀਲ ਕੁਮਾਰ ਨੇ ਚਾਂਦੀ ਦਾ ਤਗਮਾ ਤੇ ਸੰਦੀਪ ਕੁਮਾਰ ਨੇ ਕਾਂਸੀ ਦਾ ਤਗਮਾ ਜਿੱਤਿਆ¢ ਦੂਸਰੇ ਦਿਨ ਦੇ ਮੁਕਾਬਲੇ ਵਿਚ ਲੜਕੀਆਂ ਵਿਚੋਂ ਆਪਣੀ ਲਗਨ ਤੇ ਮਿਹਨਤ ਸਦਕਾ ਇਸ ਮੁਕਾਬਲੇ ਵਿਚ ਹਿੱਸਾ ਲਿਆ ਗਿਆ, ਜਿਸ ਵਿਚੋਂ ਸਿਮਰਦੀਪ ਕੌਰ ਨੇ ਸੋਨ ਤਗਮਾ ਤੇ ਮੰਜੂ ਦੇਵੀ ਨੇ ਕਾਂਸੀ ਦਾ ਤਗਮਾ ਹਾਸਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ¢ ਫਸਵੇਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਇਹਨਾਂ ਮਾਣਮੱਤੀਆਂ ਪ੍ਰਾਪਤੀਆਂ ਲਈ ਆਪਣੀ ਲਗਨ, ਮਿਹਨਤ ਅਤੇ ਕਲਾ-ਕੁਸ਼ਲਤਾ ਦਾ ਪ੍ਰਗਟਾਵਾ ਕਰਦਿਆਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ¢ ਕੋਚ ਅਤੇ ਇੰਚਾਰਜ ਅਧਿਆਪਕਾਂ ਦੀ ਅਗਵਾਈ ਅਤੇ ਹੱਲਾਸ਼ੇਰੀ ਨੇ ਵਿਦਿਆਰਥੀਆਂ ਨੂੰ ਪੱਥ ਪ੍ਰਦਰਸ਼ਨ ਕੀਤਾ¢ ਕਾਲਜ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਤੇ ਲਗਨ ਸਲਾਹੁੰਦਿਆਂ ਕੋਚ, ਇੰਚਾਰਜ ਅਧਿਆਪਕ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ¢