11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਕੈਬਨਿਟ ਮੰਤਰੀ ਸੌਂਦ ਨੇ ਖੰਨਾ ਹਲਕੇ ਦੇ ਪਿੰਡਾਂ 'ਚ 2.69 ਕਰੋੜ ਦੀ ਲਾਗਤ ਨਾਲ ਲਿੰਕ ਸੜਕਾਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 01-11-2025
ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਦੇ ਯਤਨਾਂ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ ਕਈ ਪਿੰਡਾਂ ਨੂੰ ਜੋੜਨ ਵਾਲੀਆਂ ਸੜਕਾਂ ਦੇ ਮੁਰੰਮਤ ਅਤੇ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ¢ ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਵੀ ਮੌਜੂਦ ਸਨ¢ ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਖੰਨਾ ਵਿਖੇ 2.69 ਕਰੋੜ ਰੁਪਏ ਦੀ ਲਾਗਤ ਅਤੇ ਕੁੱਲ ਲੰਬਾਈ 20.66 ਕਿੱਲੋਮੀਟਰ ਨਾਲ ਤਿਆਰ ਹੋਣ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਵਿੱਚ ਰੋਹਣੋ ਖ਼ੁਰਦ ਤੋਂ ਪੰਜਰੁੱਖਾ ਵਾਇਆ ਇਸ਼ਨਪੁਰ ਸੜਕ ਲੰਬਾਈ 4.46 ਕਿੱਲੋਮੀਟਰ, ਲਾਗਤ 5.35 ਲੱਖ ਰੁਪਏ, ਖੰਨਾ-ਮਲੇਰਕੋਟਲਾ ਰੋਡ ਤੋਂ ਰੌਣੀ ਵਾਇਆ ਪੰਜਰੁੱਖਾ, ਤੁਰਮਰੀ, ਰੌਣੀ ਤੱਕ ਲੰਬਾਈ 8.40 ਕਿੱਲੋਮੀਟਰ, ਲਾਗਤ 1.20 ਕਰੋੜ ਰੁਪਏ, ਖੰਨਾ-ਮਲੇਰਕੋਟਲਾ ਰੋਡ ਤੋਂ ਪੰਜਰੁੱਖਾ ਵਾਇਆ ਜਲਾਜਣ, ਪੰਜਰੁੱਖਾ ਲੰਬਾਈ 1.70 ਕਿੱਲੋਮੀਟਰ, ਲਾਗਤ 1.9 ਲੱਖ ਰੁਪਏ, ਈਸੜੂ ਤੋਂ ਕੰਮਾਂ ਲੰਬਾਈ 2.00 ਕਿੱਲੋਮੀਟਰ, ਲਾਗਤ 27.50 ਲੱਖ ਰੁਪਏ, ਖੰਨਾ-ਮਲੇਰਕੋਟਲਾ ਰੋਡ ਤੋਂ ਘੁਰਾਲਾ ਵਾਇਆ ਫੈਜਗੜ੍ਹ, ਕੰਮਾਂ, ਘੁਰਾਲਾ ਲੰਬਾਈ 4.10 ਕਿੱਲੋਮੀਟਰ, ਲਾਗਤ 52.70 ਲੱਖ ਰੁਪਏ ਸ਼ਾਮਲ ਹਨ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਸੀ. ਐੱਮ. ਫਲਾਇੰਗ ਸਕੂਐਡ ਦਾ ਗਠਨ ਕੀਤਾ ਹੈ¢ ਇਹ ਅਨੋਖੀ ਪਹਿਲ ਪੰਜਾਬ ਦੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿਚ ਇੱਕ ਇਨਕਲਾਬੀ ਕਦਮ ਹੈ¢ ਇਸ ਸਕੂਐਡ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ, ਜੋ ਉਸਾਰੀ ਅਧੀਨ ਅਤੇ ਮੁਰੰਮਤ ਦੌਰਾਨ ਸੜਕਾਂ ਦੀ ਸਰਗਰਮੀ ਨਾਲ ਜਾਂਚ ਕਰਨਗੇ¢ ਇਹ ਟੀਮ ਪੂਰੇ ਪੰਜਾਬ ਵਿਚ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਜਨਤਕ ਬੁਨਿਆਦੀ ਢਾਂਚੇ 'ਤੇ ਹੋਣ ਵਾਲੇ ਖਰਚੇ ਵਿੱਚ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ¢ ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਨਾ ਸਿਰਫ਼ ਸੜਕਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ, ਸਗੋਂ ਠੇਕੇਦਾਰਾਂ 'ਤੇ ਵੀ ਸਖ਼ਤ ਨਜ਼ਰ ਰੱਖੀ ਜਾਵੇਗੀ¢ ਉਨ੍ਹਾਂ ਦੱਸਿਆ ਕਿ ਇਹ ਸੜਕਾਂ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਸੀ, ਜੋ ਹੁਣ ਪੂਰੀ ਹੋ ਗਈ ਹੈ¢ ਉਨ੍ਹਾਂ ਕਿਹਾ ਕਿ ਇਹਨਾਂ ਸੜਕਾਂ ਨਾਲ ਲੋਕਾਂ ਦੀ ਆਵਾਜਾਈ ਨੂੰ ਆਸਾਨ ਬਣੇਗੀ¢ ਉਨ੍ਹਾਂ ਕਿਹਾ ਕਿ ਹਲਕਾ ਖੰਨਾ ਦਾ ਵਿਕਾਸ ਅਤੇ ਲੋਕ ਸੇਵਾ ਉਨ੍ਹਾਂ ਦੀ ਡਿਊਟੀ ਹੈ¢ ਹਲਕੇ ਦੇ ਲੋਕਾਂ ਨੇ ਹੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ¢ ਇਹ ਸੇਵਾ ਨਿਭਾਅ ਕੇ ਉਹ ਆਪਣਾ ਫ਼ਰਜ਼ ਵੀ ਪੂਰਾ ਕਰ ਰਹੇ ਹਨ¢ ਉਨ੍ਹਾਂ ਕਿਹਾ ਹਲਕਾ ਖੰਨਾ ਵਿਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ¢ ਇਸ ਮੌਕੇ ਵੱਡੀ ਗਿਣਤੀ ਪਿੰਡਾਂ ਦੇ ਪੰਚ-ਸਰਪੰਚ, ਇਲਾਕਾ ਨਿਵਾਸੀ ਵੀ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਗੁੱਡਅਰਥ ਸਕੂਲ ਸਿਆੜ ਨੇ ਬਲਾਕ ਪੱਧਰੀ ਖੇਡਾਂ 'ਚ ਓਵਰਆਲ ਟਰਾਫ਼ੀ ਜਿੱਤੀ ਅਗਲੀ ਖ਼ਬਰ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਯੁਵਕ ਤੇ ਵਿਰਾਸਤੀ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ
Ad Position 24