ਡੇਹਲੋਂ, 31 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਫ਼ਦ ਵਲੋਂ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਉਲ ਗੁਰਮ ਨਾਲ ਮੀਟਿੰਗ ਕਰ ਕੇ ਕਿਸਾਨਾਂ ਨੂੰ ਇਲਾਕੇ ਦੀਆਂ ਮੰਡੀਆਂ ਵਿਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਕੀਤੀ¢ ਵਫ਼ਦ ਦੀ ਅਗਵਾਈ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਦਫ਼ਤਰ ਨਛੱਤਰ ਸਿੰਘ ਨੇ ਕੀਤੀ¢ ਇਸ ਸਮੇਂ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੂਬਾਈ ਆਗੂ ਸੁਰਜੀਤ ਸਿੰਘ ਸੀਲੋਂ ਨੇ ਚੇਅਰਮੈਨ ਨੂੰ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਕਿਸਾਨ ਯੂਨੀਅਨ ਕੋਲ ਸ਼ਿਕਾਇਤਾਂ ਆਈਆਂ ਹਨ ਕਿ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਦੱਸ ਕੇ ਇਲਾਕੇ ਦੀਆਂ ਕਈ ਮੰਡੀਆਂ ਵਿਚ ਕਿਸਾਨਾਂ ਦੇ ਝੋਨੇ ਉੱਪਰ ਕੱਟ ਲਗਾਇਆ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤ ਮਾਰ ਝੱਲ ਰਿਹਾ ਹੈ, ਉੱਪਰੋਂ ਕੁੱਝ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵਲੋਂ ਕਿਸਾਨਾਂ ਤੋਂ ਕੱਟ ਦੇ ਨਾਮ 'ਤੇ ਵੱਧ ਝੋਨੇ ਦੀ ਮੰਗ ਕੀਤੀ ਜਾ ਰਹੀ ਹੈ¢ ਦੂਸਰਾ ਕੁੱਝ ਮੰਡੀਆਂ ਵਿਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਤੋਲਿਆ, ਆੜ੍ਹਤੀਆਂ ਵਲੋਂ ਤਹਿ ਕੀਤੇ ਮਾਪਦੰਡ ਤੋਂ ਝੋਨਾ ਵੱਧ ਤੋਲਿਆ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ¢ ਉਨ੍ਹਾਂ ਮੰਗ ਕੀਤੀ ਕਿ ਵੱਧ ਝੋਨਾ ਤੋਲਣ ਵਾਲਿਆਂ ਵਿਰੁੱਧ ਚੋਰੀ ਦਾ ਮੁਕੱਦਮਾ ਦਰਜ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ¢ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਘਾਟੇ ਵਿਚ ਜਾ ਰਹੇ ਕਿਸਾਨਾਂ ਦੀ ਬਾਂਹ ਫੜਨ ਲਈ ਉਹ ਝੋਨੇ ਉੱਪਰ ਬੋਨਸ ਦਾ ਐਲਾਨ ਕਰੇ¢ ਕਿਸਾਨਾਂ ਦੇ ਵਫ਼ਦ ਨੂੰ ਕਮੇਟੀ ਦੇ ਚੇਅਰਮੈਨ ਜੱਗੀ ਦਿਉਲ ਨੇ ਭਰੋਸਾ ਦਿਵਾਇਆ ਕਿ ਉਹ ਇਲਾਕੇ ਦੀਆਂ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀ ਆਉਣ ਦੇਣਗੇ¢ ਜੇ ਕੋਈ ਮੰਡੀਆਂ ਵਿਚ ਤੋਲ ਦੀ ਹੇਰ ਖ਼ੈਰ ਕਰਦਾ ਹੈ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ¢ ਇਸ ਸਮੇਂ ਮਲਕੀਤ ਸਿੰਘ, ਦਿਲਜੋਤ ਸਿੰਘ ਗਰੇਵਾਲ, ਸੰਨਦੀਪ ਸਿੰਘ ਸ਼ੰਕਰ ਅਤੇ ਇਕਬਾਲ ਸਿੰਘ ਸਮੇਤ ਹੋਰ ਹਾਜ਼ਰ ਸਨ¢