ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਖੰਨਾ ਵਲੋਂ ਟ੍ਰੈਫ਼ਿਕ ਪੁਲਿਸ ਖੰਨਾ ਦੇ ਸਹਿਯੋਗ ਨਾਲ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ | ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਏ. ਐੱਸ. ਆਈ. ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਤੇ ਸੜਕ 'ਤੇ ਵਾਹਨ ਚਲਾਉਂਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ | ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਸਾਡੀ ਸੁਰੱਖਿਆ ਲਈ ਬਹੁਤ ਹੀ ਜ਼ਰੂਰੀ ਹੈ | ਏ. ਐੱਸ. ਆਈ. ਮਾਨ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਸਿਗਨਲਾਂ ਦੇ ਅਰਥ ਅਤੇ ਉਨ੍ਹਾਂ ਦੀ ਪਾਲਣਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਦੱਸਿਆ ਕਿ ਹਰ ਸਿਗਨਲ ਦੀ ਪਾਲਣਾ ਕਰਨ ਨਾਲ ਸੜਕ ਹਾਦਸਿਆਂ ਨੂੰ ਰੋਕਣ ਵਿਚ ਮਦਦ ਮਿਲਦੀ ਹੈ | ਅੰਤ ਵਿਚ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸੰਸਥਾ ਦੇ ਪ੍ਰਧਾਨ ਸੰਜੀਵ ਧਮੀਜਾ, ਉਪ ਪ੍ਰਧਾਨ ਐਡਵੋਕੇਟ ਨਵੀਨ ਥੰਮਨ, ਜਨਰਲ ਸਕੱਤਰ ਰਾਜੇਸ਼ ਡਾਲੀ, ਸੰਯੁਕਤ ਸਕੱਤਰ ਜਤਿੰਦਰ ਦੇਵਗਨ, ਸਕੱਤਰ ਰਮਰੀਸ਼ ਵਿਜ ਤੇ ਹੋਰ ਮੈਂਬਰਾਂ ਨੇ ਕਾਰਜ ਦੀ ਸ਼ਲਾਘਾ ਕੀਤੀ |