ਮਲੌਦ, 1 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਸਾਂਝਾ ਮੋਰਚਾ ਦੇ ਬੈਨਰ ਹੇਠ ਸੂਬੇ ਭਰ ਦੇ ਬੇਰੁਜ਼ਗਾਰ ਤਰਨਤਾਰਨ ਵਿਖੇ ਕੱਲ੍ਹ 2 ਨਵੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਮਾਰਚ ਕਰਨਗੇ | ਸੂਬਾ ਕਨਵੀਨਰ ਰਮਨ ਕੁਮਾਰ ਤੇ ਸੁਖਵਿੰਦਰ ਸਿੰਘ ਢਿਲਵਾਂ ਨੇ ਦੱਸਿਆ ਕਿ ਜਿਸ ਵਿਚ ਤਰਨਤਾਰਨ ਦੀ ਜ਼ਿਮਨੀ ਚੋਣ ਮੌਕੇ ਸਰਕਾਰ ਦੀ ਪੋਲ ਖੋਲ੍ਹਣ ਅਤੇ ਪਿਛਲੇ ਲਗਭਗ ਸਾਢੇ ਤਿੰਨ ਸਾਲਾਂ ਦੌਰਾਨ ਮਾਸਟਰ ਕੇਡਰ ਤੇ ਲੈਕਚਰਾਰ ਦੀ ਇਕ ਵੀ ਭਰਤੀ ਨਾ ਕਰਨ ਕਰਕੇ ਬੇਰੁਜ਼ਗਾਰ 'ਆਪ' ਸਰਕਾਰ ਦਾ ਜ਼ਬਰਦਸਤ ਵਿਰੋਧ ਕਰਨਗੇ | ਉਨ੍ਹਾਂ ਕਿਹਾ ਸੂਬੇ ਭਰ ਦੇ ਬੇਰੁਜ਼ਗਾਰ ਸਵੇਰੇ 11 ਵਜੇ ਗਾਂਧੀ ਪਾਰਕ ਮਲੋਟ ਵਿਖੇ ਇਕੱਠੇ ਹੋ ਕੇ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਨਗੇ | ਇਸ ਮੌਕੇ ਹਰਜਿੰਦਰ ਸਿੰਘ ਝੁਨੀਰ, ਮੱਖਣ ਸਿੰਘ, ਬਲਰਾਜ ਸਿੰਘ, ਹੀਰਾ ਲਾਲ, ਗੁਰਵਿੰਦਰ ਸਿੰਘ ਸੋਨੂੰ, ਕੁਲਵਿੰਦਰ ਸਿੰਘ, ਕਰਮਜੀਤ ਸਿੰਘ, ਕਰਮਜੀਤ ਸ਼ਰਮਾ, ਇੰਦਰਜੀਤ ਸਿੰਘ, ਲਖਵੀਰ ਸਿੰਘ ਮੌੜ, ਸੁਖਪਾਲ ਸਿੰਘ, ਰੁਪਿੰਦਰ ਸਿੰਘ, ਜਸਵੀਰ ਸਿੰਘ ਖੰਨਾ, ਕੁਲਦੀਪ ਸਿੰਘ , ਧਰਮਿੰਦਰ ਸਿੰਘ, ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਸੁਖਰਾਜ ਸਿੰਘ, ਗੁਰਲਾਲ ਸਿੰਘ, ਜਗਜੀਤ ਸਿੰਘ, ਅਸ਼ੀਸ਼ ਬਜਾਜ, ਚਮਕੌਰ ਸਿੰਘ, ਰਵਿੰਦਰ ਸਿੰਘ ਆਦਿ ਬੇਰੁਜਗਾਰਾਂ ਦੇ ਨਾਂਅ ਸ਼ਾਮਿਲ ਹਨ |